ਈਡੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਨੂੰ ਭੇਜਿਆ ਸੰਮਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਹੋਵੇਗੀ ਪੁੱਛਗਿੱਛ

ED summons Telangana CM KCR's daughter in Delhi excise case

 

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਨੂੰ ਦਿੱਲੀ ਆਬਕਾਰੀ ਨੀਤੀ ਵਿਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਸੰਮਨ ਜਾਰੀ ਕੀਤਾ ਹੈ।, 44 ਸਾਲਾ ਕਵਿਤਾ ਨੂੰ 9 ਮਾਰਚ ਨੂੰ ਰਾਸ਼ਟਰੀ ਰਾਜਧਾਨੀ ਵਿਚ ਸੰਘੀ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: ਕੈਗ ਦੀ ਰਿਪੋਰਟ 'ਚ ਹੋਇਆ ਵੱਡਾ ਖ਼ੁਲਾਸਾ, 18 ਮ੍ਰਿਤਕ ਕਰ ਰਹੇ ਪੰਜਾਬ ਦੀਆਂ 14 ਗ੍ਰਾਮ ਪੰਚਾਇਤਾਂ ਦੇ ਵਿਕਾਸ ਕਾਰਜ!

ਇਸ ਮਾਮਲੇ ਵਿਚ ਈਡੀ ਨੇ ਕਵਿਤਾ ਦੇ ਕਰੀਬੀ ਅਰੁਣ ਆਰ ਪਿੱਲੈ ਅਤੇ ਸੀਏ ਬੁਚੀ ਬਾਬੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਕਵਿਤਾ ਤੋਂ ਸੀਬੀਆਈ ਨੇ ਪਿਛਲੇ ਸਾਲ ਦਸੰਬਰ ਵਿਚ ਪੁੱਛਗਿੱਛ ਕੀਤੀ ਸੀ। ਇਹ ਸੰਮਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਕੇਂਦਰੀ ਜਾਂਚ ਬਿਊਰੋ ਵੱਲੋਂ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਆਏ ਹਨ।

ਇਹ ਵੀ ਪੜ੍ਹੋ: ਪੰਜਾਬ ਦੀ ਧੀ ਨੇ ਭਾਰਤੀ ਹਵਾਈ ਫ਼ੌਜ 'ਚ ਹਾਸਲ ਕੀਤਾ ਵੱਡਾ ਮੁਕਾਮ

ਸਿਸੋਦੀਆ ਨੂੰ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਇਕ ਮਾਮਲੇ ਦੀ ਚੱਲ ਰਹੀ ਜਾਂਚ ਵਿਚ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਉਹਨਾਂ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।