ਭਾਰਤੀ ਜਲ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ, ਕਰਵਾਈ ਗਈ ਐਮਰਜੈਂਸੀ ਲੈਂਡਿੰਗ

ਏਜੰਸੀ

ਖ਼ਬਰਾਂ, ਰਾਸ਼ਟਰੀ

ਚਾਲਕ ਦਲ ਦੇ ਤਿੰਨ ਮੈਂਬਰਾਂ ਨੂੰ ਬਚਾਇਆ, ਘਟਨਾ ਦੀ ਕੀਤੀ ਜਾ ਰਹੀ ਜਾਂਚ 

Representational Image

ਮੁੰਬਈ : ਭਾਰਤੀ ਜਲ ਸੈਨਾ ਦਾ ਐਡਵਾਂਸਡ ਲਾਈਟ ਹੈਲੀਕਾਪਟਰ ਧਰੁਵ, ਜੋ ਮੁੰਬਈ ਤੋਂ ਨਿਯਮਤ ਉਡਾਣ 'ਤੇ ਸੀ, ਅਰਬ ਸਾਗਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਜਲ ਸੈਨਾ ਦੇ ਗਸ਼ਤੀ ਜਹਾਜ਼ ਨੇ ਤੁਰੰਤ ਖੋਜ ਅਤੇ ਬਚਾਅ ਮੁਹਿੰਮ ਚਲਾਈ ਅਤੇ ਚਾਲਕ ਦਲ ਦੇ ਤਿੰਨ ਮੈਂਬਰਾਂ ਨੂੰ ਬਚਾਇਆ। ਜਲ ਸੈਨਾ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ:   ਸੁਰਖ਼ੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ ਮੋਬਾਈਲ ਤੇ ਸਿਮ ਕਾਰਡ ਬਰਾਮਦ 

ਜਾਣਕਾਰੀ ਅਨੁਸਾਰ ਭਾਰਤੀ ਜਲ ਸੈਨਾ ਦੇ ਇਸ ਹੈਲੀਕਾਪਟਰ ਨੇ ਮੁੰਬਈ ਤੱਟ ਦੇ ਨੇੜੇ ਅਰਬ ਸਾਗਰ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ ਹੈ। ਚਾਲਕ ਦਲ ਨੂੰ ਬਚਾ ਲਿਆ ਗਿਆ ਹੈ। ਭਾਰਤੀ ਜਲ ਸੈਨਾ ਦੇ ਅਨੁਸਾਰ, ਭਾਰਤੀ ਜਲ ਸੈਨਾ ਦੇ ਐਡਵਾਂਸਡ ਲਾਈਟ ਹੈਲੀਕਾਪਟਰ (ਏ.ਐੱਲ.ਐੱਚ.) ਨੇ ਮੁੰਬਈ ਤੋਂ ਰੁਟੀਨ ਸਵਾਰੀ ਕੀਤੀ ਸੀ।

ਇਹ ਵੀ ਪੜ੍ਹੋ:  ਪੰਜਾਬ ਦੀ ਧੀ ਨੇ ਭਾਰਤੀ ਹਵਾਈ ਫ਼ੌਜ 'ਚ ਹਾਸਲ ਕੀਤਾ ਵੱਡਾ ਮੁਕਾਮ 

ਇਸ ਦੌਰਾਨ ਸਮੁੰਦਰੀ ਤੱਟ ਦੇ ਨੇੜੇ ਇਹ ਹਾਦਸਾ ਵਾਪਰ ਗਿਆ। ਤੁਰੰਤ ਖੋਜ ਅਤੇ ਬਚਾਅ ਮੁਹਿੰਮ ਤਹਿਤ ਜਲ ਸੈਨਾ ਦੇ ਗਸ਼ਤੀ ਜਹਾਜ਼ ਦੁਆਰਾ ਚਾਲਕ ਦਲ ਦੇ ਤਿੰਨ ਮੈਂਬਰਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।