Sudha Murty News: ਸੁਧਾ ਮੂਰਤੀ ਰਾਜ ਸਭਾ ਲਈ ਨਾਮਜ਼ਦ; ਪ੍ਰਧਾਨ ਮੰਤਰੀ ਨੇ ਦਿਤੀ ਵਧਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਖੇਤਰਾਂ ਵਿਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

Sudha Murty nominated to Rajya Sabha by President Murmu

Sudha Murty News: ਸਮਾਜ ਸੇਵਿਕਾ ਅਤੇ ਲੇਖਿਕਾ ਸੁਧਾ ਮੂਰਤੀ ਨੂੰ ਸ਼ੁੱਕਰਵਾਰ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਖੇਤਰਾਂ ਵਿਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

ਸੋਸ਼ਲ ਮੀਡੀਆ 'ਤੇ ਇਕ ਪੋਸਟ ਵਿਚ ਮੋਦੀ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਭਾਰਤ ਦੇ ਰਾਸ਼ਟਰਪਤੀ ਨੇ ਸੁਧਾ ਮੂਰਤੀ ਜੀ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ। ਸਮਾਜਕ ਕਾਰਜ, ਪਰਉਪਕਾਰ ਅਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿਚ ਸੁਧਾ ਜੀ ਦਾ ਯੋਗਦਾਨ ਬਹੁਤ ਵੱਡਾ ਅਤੇ ਪ੍ਰੇਰਨਾਦਾਇਕ ਰਿਹਾ ਹੈ”।

ਇਨਫੋਸਿਸ ਦੇ ਸਹਿ-ਸੰਸਥਾਪਕ ਐਨ.ਆਰ. ਨਰਾਇਣ ਮੂਰਤੀ ਦੀ ਪਤਨੀ 'ਮੂਰਤੀ ਟਰੱਸਟ' ਦੀ ਚੇਅਰਪਰਸਨ ਵੀ ਹੈ ਅਤੇ ਉਨ੍ਹਾਂ ਨੇ ਕਈ ਕਿਤਾਬਾਂ ਵੀ ਲਿਖੀਆਂ ਹਨ। ਮੂਰਤੀ 73 ਸਾਲਾਂ ਦੀ ਹੈ ਅਤੇ ਸੰਸਦ ਦੇ ਉਪਰਲੇ ਸਦਨ ਲਈ ਉਨ੍ਹਾਂ ਦੀ ਨਾਮਜ਼ਦਗੀ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਹੋਈ ਸੀ। ਉਨ੍ਹਾਂ ਨੂੰ ਸਾਲ 2006 ਵਿਚ ਪਦਮ ਸ਼੍ਰੀ ਅਤੇ 2023 ਵਿਚ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ।

 (For more Punjabi news apart from Sudha Murty nominated to Rajya Sabha by President Murmu, stay tuned to Rozana Spokesman)