ਦਲਿਤਾਂ 'ਤੇ ਅੱਤਿਆਚਾਰ ਕਰਕੇ ਅੱਗ ਨਾਲ ਖੇਡ ਰਹੀ ਹੈ ਭਾਜਪਾ : ਮਾਇਆਵਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤੀ ਜਨਤਾ ਪਾਰਟੀ ਦੇ ਸਾਂਸਦ ਉਦਿਤ ਰਾਜ ਤੋਂ ਬਾਅਦ ਹੁਣ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ ਨੇ ਵੀ ਦਲਿਤਾਂ 'ਤੇ ...

mayawati attack on bjp in dalit case

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਸਾਂਸਦ ਉਦਿਤ ਰਾਜ ਤੋਂ ਬਾਅਦ ਹੁਣ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ ਨੇ ਵੀ ਦਲਿਤਾਂ 'ਤੇ ਅੱਤਿਆਚਾਰ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਮਾਇਆਵਤੀ ਨੇ ਅਪਣੇ ਦੋਸ਼ਾਂ ਦੇ ਜ਼ਰੀਏ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਪ੍ਰੈੱਸ ਕਾਨਫਰੰਸ ਕਰ ਕੇ ਮਾਇਆਵਤੀ ਨੇ ਕਿਹਾ ਕਿ ਐਸਸੀ-ਐਸਟੀ ਐਕਟ ਵਿਚ ਬਦਲਾਅ ਦੇ ਵਿਰੁਧ ਭਾਰਤ ਬੰਦ ਵਿਚ ਸ਼ਾਮਲ ਹੋਣ ਵਾਲੇ ਦਲਿਤਾਂ ਦਾ ਪੁਲਿਸ ਸੋਸ਼ਣ ਕਰ ਰਹੀ ਹੈ।

ਮਾਇਆਵਤੀ ਨੇ ਕਿਹਾ ਕਿ ਦਲਿਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕਈ ਦਲਿਤਾਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਮਾਇਆਵਤੀ ਨੇ ਦੋਸ਼ ਲਗਾਇਆ ਕਿ ਦਲਿਤਾਂ 'ਤੇ ਇਹ ਅੱਤਿਆਚਾਰ ਭਾਜਪਾ ਸਾਸ਼ਤ ਸੂਬਿਆਂ ਵਿਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਐਮਰਜੈਂਸੀ ਤੋਂ ਵੀ ਬਦਤਰ ਹਾਲਾਤ ਹੋ ਗਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਅੱਗ ਨਾਲ ਖੇਡਣ ਦੀ ਕੋਸ਼ਿਸ਼ ਕਰ ਰਹੀ ਹੈ। 

ਮਾਇਆਵਤੀ ਨੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਦੇਸ਼ ਦੇ ਸਵਾਭਿਮਾਨੀ ਦਲਿਤ ਸਮਾਜ ਦੇ ਲੋਕ ਸਵਾਰਥੀ ਅਤੇ ਵਿਕਾਊ ਮਾਨਸਿਕਤਾ ਵਾਲੇ ਸਾਂਸਦਾਂ ਨੂੰ ਮੁਆਫ਼ ਨਹੀਂ ਕਰਨਗੇ। ਦਸ ਦਈਏ ਕਿ ਇਸ ਤੋਂ ਪਹਿਲਾਂ ਭਾਜਪਾ ਸਾਂਸਦ ਉਦਿਤ ਰਾਜ ਨੇ ਵੀ 2 ਅਪ੍ਰੈਲ ਨੂੰ ਭਾਰਤ ਬੰਦ ਦੇ ਬਾਅਦ ਤੋਂ ਹੀ ਦਲਿਤਾਂ 'ਤੇ ਅੱਤਿਆਚਾਰ ਕੀਤੇ ਜਾਣ ਦਾ ਦੋਸ਼ ਲਗਾਇਆ ਹੈ।