ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਵਿਸ਼ਵ ਭਰ ਤੱਕ ਲਿਜਾਣਾ ਚਾਹੀਦਾ ਹੈ: ਪੀਐੱਮ ਮੋਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਗੁਰੂ ਤੇਗ ਬਹਾਦਰ ਜੀ ਦੇ ਜੀਵਨ ਦੇ ਪੜਾਵਾਂ ਨੂੰ ਜਾਣਨਾਂ ਨਵੀਂ ਪੀੜ੍ਹੀ ਲਈ ਮਹੱਤਵਪੂਰਨ : ਪ੍ਰਧਾਨ ਮੰਤਰੀ

PM Modi

ਨਵੀਂ ਦਿੱਲੀ:  ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ' ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਕ ਉੱਚ ਪੱਧਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦੀ 400 ਵੀਂ ਜਯੰਤੀ ਨੂੰ ਆਤਮਿਕ ਸਨਮਾਨ ਵਜੋਂ ਮਨਾਉਣ ਲਈ ਕਿਹਾ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੀਟਿੰਗ ਵਿੱਚ ਮੌਜੂਦ ਸਨ। ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਯਾਦ ਕਰਦਿਆਂ, ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਕਈ ਮਹੱਤਵਪੂਰਣ ਗੱਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ, "ਪਿਛਲੀਆਂ ਚਾਰ ਸਦੀਆਂ ਵਿਚ ਭਾਰਤ ਦਾ ਕੋਈ ਦੌਰ ਅਜਿਹਾ ਨਹੀਂ ਰਿਹਾ ਜਿਸ ਦੀ ਕਲਪਨਾ ਅਸੀਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਭਾਵ ਤੋਂ ਬਿਨਾਂ ਕਰ ਸਕਦੇ ਹਾਂ! ਨੌਵੇਂ ਗੁਰੂ ਤੋਂ ਅਸੀਂ ਸਾਰੇ ਪ੍ਰੇਰਣਾ ਲੈਂਦੇ ਹਾਂ'' 

ਉਨ੍ਹਾਂ ਅੱਗੇ ਕਿਹਾ, "ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿਖਿਆਵਾਂ ਦੇ ਨਾਲ, ਸਾਨੂੰ ਵੀ ਪੂਰੀ ਗੁਰੂ ਪਰੰਪਰਾ ਨੂੰ ਸੰਸਾਰ ਵੱਲ ਲੈ ਕੇ ਜਾਣਾ ਚਾਹੀਦਾ ਹੈ।" 
ਗੁਰੂ ਤੇਗ ਬਹਾਦਰ ਜੀ ਸਿੱਖ ਕੌਮ ਦੇ ਨੌਵੇਂ ਗੁਰੂ ਹਨ. 'ਗੁਰੂ ਤੇਗ ਬਹਾਦਰ ਸਿੰਘ' ਜੀ ਨੇ ਧਰਮ, ਮਨੁੱਖੀ ਕਦਰਾਂ ਕੀਮਤਾਂ, ਆਦਰਸ਼ਾਂ ਅਤੇ ਸਿਧਾਂਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਸਿੱਖ ਧਰਮ ਵਿਚ ਉਹਨਾਂ ਦੀ ਕੁਰਬਾਨੀ ਨੂੰ ਬੜੇ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ।