ਕੋਰੋਨਾ ਨੂੰ ਲੈ ਕੇ ਹੋਣ ਵਾਲੀ ਮੁੱਖ ਮੰਤਰੀਆਂ ਦੀ ਬੈਠਕ ਵਿਚ ਨਹੀਂ ਸ਼ਾਮਲ ਹੋਵੇਗੀ ਮਮਤਾ ਬੈਨਰਜੀ
ਮੁੱਖ ਸਕੱਤਰ ਅਲਾਪਨ ਬੰਧੋਪਾਧਿਆਏ ਲੈਣਗੇ ਮੀਟਿੰਗ ਵਿਚ ਹਿੱਸਾ
Mamata Banerjee
ਨਵੀਂ ਦਿੱਲੀ: ਕੋਰੋਨਾ ਸਥਿਤੀ ’ਤੇ ਚਰਚਾ ਲਈ ਅੱਜ ਹੋਣ ਵਾਲੀ ਮੁੱਖ ਮੰਤਰੀਆਂ ਅਤੇ ਪ੍ਰਧਾਨ ਮੰਤਰੀ ਦੀ ਮੀਟਿੰਗ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਾਮਲ ਨਹੀਂ ਹੋਵੇਗੀ। ਉਹਨਾਂ ਦੀ ਥਾਂ ਮੁੱਖ ਸਕੱਤਰ ਅਲਾਪਨ ਬੰਧੋਪਾਧਿਆਏ ਮੀਟਿੰਗ ਵਿਚ ਹਿੱਸਾ ਲੈਣਗੇ।
ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦਿਆਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਅੱਜ ਸ਼ਾਮੀਂ 6.30 ਵਜੇ ਹੋਵੇਗੀ।
ਵੀਡੀਓ ਕਾਨਫਰੰਸ ਜ਼ਰੀਏ ਹੋਣ ਜਾ ਰਹੀ ਇਸ ਮੀਟਿੰਗ ਵਿਚ ਪ੍ਰਧਾਨ ਮੰਤਰੀ ਕੋਰੋਨਾ ਦੀ ਮੌਜੂਦਾ ਸਥਿਤੀ ਅਤੇ ਕੋਵਿਡ ਟੀਕਾਕਰਣ ਮੁਹਿੰਮ ਸਬੰਧੀ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਨਾਲ ਚਰਚਾ ਕਰਨਗੇ।