ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਲਗਵਾਇਆ ਕੋਰੋਨਾ ਦਾ ਦੂਜਾ ਟੀਕਾ
ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ
ਨਵੀਂ ਦਿੱਲੀ: ਦੇਸ਼ ਭਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਵਿਚਾਲੇ ਅੱਜ ਦੇਸ਼ ਦੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਦਾ ਦੂਜਾ ਟੀਕਾ ਲਗਵਾਇਆ। ਨਾਲ ਹੀ ਉਹਨਾਂ ਨੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ ਨਰਿੰਦਰ ਤੋਮਰ ਨੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ 6 ਮਾਰਚ ਨੂੰ ਲਈ ਸੀ।
ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਵੀ ਕੋਰੋਨਾ ਦਾ ਦੂਜਾ ਟੀਕਾ ਲਗਵਾਇਆ। ਦੱਸ ਦੇਈਏ ਕਿ ਓਧਵ ਠਾਕਰੇ ਨੇ 11 ਮਾਰਚ ਨੂੰ ਕੋਰੋਨਾ ਦਾ ਪਹਿਲਾ ਟੀਕਾ ਲਗਵਾਇਆ ਸੀ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅੱਜ ਕੋਰੋਨਾ ਦਾ ਦੂਜਾ ਟੀਕਾ ਲਗਵਾਇਆ। ਪ੍ਰਧਾਨ ਮੰਤਰੀ ਨੇ ਖ਼ੁਦ ਟਵੀਟ ਕਰਕੇ ਕਿਹਾ ਕਿ ਮੈਂ ਅੱਜ ਦਿੱਲੀ ਏਮਜ਼ ਵਿਚ ਟੀਕੇ ਦੀ ਦੂਜੀ ਖੁਰਾਕ ਪ੍ਰਾਪਤ ਕੀਤੀ। ਮਹੱਤਵਪੂਰਨ ਗੱਲ ਹੈ ਕਿ ਪੰਜਾਬ ਤੋਂ ਨਿਸ਼ਾ ਸ਼ਰਮਾ ਅਤੇ ਪੁਡੂਚੇਰੀ ਤੋਂ ਪੀ ਨਿਵੇਦਾ ਨੇ ਪ੍ਰਧਾਨ ਮੰਤਰੀ ਨੂੰ ਕੋਰੋਨਾ ਦਾ ਦੂਜਾ ਟੀਕਾ ਲਗਾਇਆ ਹੈ।