Law minister Kiren Rijiju's car meets with minor accident in J&K's Banihal area
ਜੰਮੂ : ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਇੱਕ ਹਾਦਸੇ ਵਿੱਚ ਵਾਲ-ਵਾਲ ਬਚੇ ਹਨ। ਰਾਮਬਨ ਵਿੱਚ ਇੱਕ ਟਰੱਕ ਨੇ ਕੇਂਦਰੀ ਮੰਤਰੀ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਾਣਕਾਰੀ ਮੁਤਾਬਕ ਇਸ ਹਾਦਸੇ 'ਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ: IPL 2023 : ਰਾਜਸਥਾਨ ਰਾਇਲਜ਼ ਨੇ ਦਿੱਲੀ ਕੈਪੀਟਲਜ਼ ਨੂੰ 57 ਦੌੜਾਂ ਨਾਲ ਹਰਾਇਆ
ਦੱਸਣਯੋਗ ਹੈ ਕਿ ਰਿਜਿਜੂ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਇਸ ਘਟਨਾ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ। ਸੋਸ਼ਲ ਮੀਡੀਆ 'ਤੇ ਇਸ ਹਾਦਸੇ ਦੀ ਵੀਡੀਓ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ: ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈ ਗਈ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀ ਤਸਵੀਰ
ਦੱਸਿਆ ਜਾ ਰਿਹਾ ਹੈ ਕਿ ਉਹ ਸੜਕ ਰਾਹੀਂ ਜੰਮੂ ਤੋਂ ਸ਼੍ਰੀਨਗਰ ਜਾ ਰਹੇ ਸਨ। ਬਨਿਹਾਲ ਨੇੜੇ ਉਨ੍ਹਾਂ ਦੀ ਗੱਡੀ ਨੇ ਅੱਗੇ ਜਾ ਰਹੇ ਇੱਕ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਨਾਲ ਟਕਰਾ ਗਈ। ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਕਿਰਨ ਰਿਜਿਜੂ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਪਹੁੰਚਿਆ।