UP 'ਚ ਤਿਰੰਗੇ ਦਾ ਅਪਮਾਨ, ਵਿਅਕਤੀ ਨੇ ਤਰਬੂਜਾਂ ਨੂੰ ਝੰਡੇ ਨਾਲ ਕੀਤਾ ਸਾਫ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਵੀਡੀਓ ਵਾਇਰਲ ਹੋਣ ਤੋਂ ਬਾਅਦ ਯੂਪੀ ਪੁਲਿਸ ਨੇ ਜਾਂਚ ਦੇ ਦਿੱਤੇ ਹੁਕਮ

photo

 

ਝਾਂਸੀ : ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ਰਾਸ਼ਟਰੀ ਝੰਡੇ ਦਾ ਅਪਮਾਨ ਕੀਤਾ ਗਿਆ। ਇਥੇ ਇਕ ਫਲ ਵੇਚਣ ਵਾਲਾ ਤਰਬੂਜਾਂ ਨੂੰ ਰਾਸ਼ਟਰੀ ਝੰਡੇ ਨਾਲ ਸਾਫ ਕਰ ਰਿਹਾ ਸੀ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਝਾਂਸੀ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ 'ਚ ਵਿਅਕਤੀ ਰਾਸ਼ਟਰੀ ਝੰਡੇ ਨਾਲ ਤਰਬੂਜਾਂ ਤੋਂ ਧੂੜ ਸਾਫ਼ ਕਰਦਾ ਨਜ਼ਰ ਆ ਰਿਹਾ ਹੈ। ਵੈਸੇ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਤਿਰੰਗੇ ਦੇ ਅਪਮਾਨ ਦੀ ਅਜਿਹੀ ਘਟਨਾ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ, ਦਿੱਲੀ ਵਿੱਚ ਇੱਕ 52 ਸਾਲਾ ਵਿਅਕਤੀ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਜਦੋਂ ਉਸ ਨੇ ਦੋਪਹੀਆ ਵਾਹਨ ਨੂੰ ਸਾਫ਼ ਕਰਨ ਲਈ ਰਾਸ਼ਟਰੀ ਝੰਡੇ ਦੀ ਵਰਤੋਂ ਕੀਤੀ ਸੀ।