Delhi Airport Bomb Threat: ਦਿੱਲੀ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਦੋ ਯਾਤਰੀ ਕੀਤੇ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Delhi Airport Bomb Threat: ਗ੍ਰਿਫਤਾਰ ਵਿਅਕਤੀਆਂ ਕੋਲੋਂ ਕੀਤੀ ਜਾ ਰਹੀ ਪੁੱਛਗਿੱਛ

Delhi airport received a bomb threat News

Delhi airport received a bomb threat News: ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਭ ਤੋਂ ਵਿਅਸਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਦੋ ਯਾਤਰੀਆਂ ਨੂੰ ਮਹਿੰਗੀ ਸਾਬਤ ਹੋਈ ਹੈ। ਦਰਅਸਲ, ਪੁਲਿਸ ਨੇ ਧਮਕੀ ਦੇਣ ਵਾਲੇ ਦੋ ਯਾਤਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਜਾਣਕਾਰੀ ਮੁਤਾਬਕ ਦੋਵਾਂ ਨੇ ਆਈਜੀਆਈ ਏਅਰਪੋਰਟ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਦਿਤੀ ਸੀ।

ਇਹ ਵੀ ਪੜ੍ਹੋ: Zira accident News: ਮੱਸਿਆ 'ਤੇ ਗੁਰੂਘਰ ਰਸਦ ਚੜ੍ਹਾਉਣ ਜਾ ਰਹੇ ਪਿਓ-ਪੁੱਤ ਦੀ ਹੋਈ ਮੌਤ

ਦਿੱਲੀ ਪੁਲਿਸ ਨੇ ਇਹ ਜਾਣਕਾਰੀ ਮੀਡੀਆ ਨੂੰ ਦਿਤੀ ਹੈ। ਪੁਲਿਸ ਮੁਤਾਬਕ 5 ਅਪ੍ਰੈਲ ਨੂੰ ਆਈਜੀਆਈ ਏਅਰਪੋਰਟ 'ਤੇ ਜਹਾਜ਼ 'ਚ ਸਵਾਰ ਹੋਣ ਤੋਂ ਪਹਿਲਾਂ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਦੋ ਯਾਤਰੀਆਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਹਵਾਈ ਅੱਡੇ ਨੂੰ ਪ੍ਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਦਿਤੀ।

ਇਹ ਵੀ ਪੜ੍ਹੋ: Sanjay Dutt Politics News : ਸੰਜੇ ਦੱਤ ਨੇ ਰਾਜਨੀਤੀ 'ਚ ਆਉਣ ਦੀਆਂ ਖਬਰਾਂ ਨੂੰ ਕੀਤਾ ਖਾਰਿਜ, ਕਿਹਾ- 'ਮੈਂ ਨਹੀਂ ਲੜ ਰਿਹਾ ਚੋਣ'  

ਇਸ ਤੋਂ ਬਾਅਦ ਧਮਕੀ ਦੇਣ ਵਾਲੇ ਦੋਵੇਂ ਯਾਤਰੀਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਅਜਿਹਾ ਕਿਉਂ ਕਿਹਾ। ਇਸ ਦੇ ਨਾਲ ਹੀ ਏਅਰਪੋਰਟ ਪੁਲਿਸ ਨੇ ਉਨ੍ਹਾਂ ਦੇ ਖਿਲਾਫ ਧਾਰਾ 182/505(1)ਬੀ ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਦੋਵਾਂ ਯਾਤਰੀਆਂ ਦੇ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Delhi airport received a bomb threat News, stay tuned to Rozana Spokesman)