Manoranjan Kalia News: ਮਨੋਰੰਜਨ ਕਾਲੀਆ ਦੇ ਘਰ ਪੁੱਜੇ ਰਵਨੀਤ ਬਿੱਟੂ ਤੇ ਅਸ਼ਵਨੀ ਸ਼ਰਮਾ, ਹਮਲੇ ਦੀ ਕੀਤੀ ਨਿਖੇਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਨੋਰੰਜਨ ਕਾਲੀਆ ਨੂੰ ਕੀਤਾ ਫੋਨ, ਜਾਣਿਆ ਹਾਲ ਚਾਲ

Ravneet Singh Bittu and Ashwani Sharma reached Manoranjan Kalia's house News in punjabi

ਜਲੰਧਰ ਵਿਚ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਹਮਲਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਭਾਜਪਾ ਲੀਡਰ ਪਹੁੰਚੇ ਹਨ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਅਸ਼ਵਨੀ ਸ਼ਰਮਾ ਨੇ ਮਨੋਰੰਜਨ ਕਾਲੀਆ ਤੇ ਉਨ੍ਹਾਂ ਦੇ ਪ੍ਰਵਾਰ ਨਾਲ ਮੁਲਾਕਾਤ ਕੀਤੀ।

ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਦੀ ਨਿਖੇਧੀ ਕੀਤੀ ਤੇ ਮਨੋਰੰਜਨ ਕਾਲੀਆ ਨੂੰ ਫੋਨ ਕਰ ਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ।

ਇਹ ਜਾਣਕਾਰੀ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ। ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ਪੁਲਿਸ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ 2 ਗੁੱਟਾਂ ਵਿਚ ਵੰਡੀ ਹੋਈ ਹੈ। ਪੁਲਿਸ ਵਾਲਿਆਂ ਕੋਲ ਇਕ ਦੂਜੇ ਦੀਆਂ ਰਿਕਾਰਡਿੰਗ ਹਨ। ਇਹ ਬਹੁਤ ਗੰਭੀਰ ਮਸਲੇ ਹਨ ਜੋ ਡੀਜੀਪੀ ਨੂੰ ਵੇਖਣੇ ਚਾਹੀਦੇ ਹਨ।

ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਸੋਮਵਾਰ ਦੇਰ ਰਾਤ ਇਕ ਵਜੇ ਦੇ ਕਰੀਬ ਅਣਪਛਾਤਿਆਂ ਵਲੋਂ ਧਮਾਕਾਖੇਜ਼ ਸਮੱਗਰੀ ਸੁੱਟੀ ਗਈ, ਜਿਸ ਮਗਰੋਂ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਘਰ ’ਚ ਖੜ੍ਹੀ ਕਾਰ, ਮੋਟਰਸਾਈਕਲ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ।

ਰਾਹਤ ਦੀ ਗੱਲ ਰਹੀ ਕਿ ਇਸ ਧਮਾਕੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਹਮਲੇ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਹਮਲਾਵਰ ਇਕ ਈ-ਰਿਕਸ਼ਾ ਆਟੋ 'ਤੇ ਆਏ ਸਨ ਅਤੇ ਤੇਜ਼ੀ ਨਾਲ ਬੰਬ ਸੁੱਟ ਕੇ ਫਰਾਰ ਹੋ ਗਏ। ਜਿਵੇਂ ਹੀ ਹਮਲਾਵਰ ਬੰਬ ਸੁੱਟਦੇ ਹਨ ਤਾਂ ਜ਼ੋਰਦਾਰ ਧਮਾਕਾ ਹੁੰਦਾ ਹੈ।