ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਵਲੋਂ 4 ਅਤਿਵਾਦੀ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲਾਂ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਬਾਰਾਮੂਲਾ ਵਿਚ ਛਾਪੇਮਾਰੀ ਦੌਰਾਨ ਸੁਰੱਖਿਆ ਬਲਾਂ ਨੇ 4 ਅਤਿਵਾਦੀਆਂ ਨੂੰ ...

jk security forces arrested 4 terrorists from baramulla

ਨਵੀਂ ਦਿੱਲੀ : ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲਾਂ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਬਾਰਾਮੂਲਾ ਵਿਚ ਛਾਪੇਮਾਰੀ ਦੌਰਾਨ ਸੁਰੱਖਿਆ ਬਲਾਂ ਨੇ 4 ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਥੇ ਇਨ੍ਹਾਂ ਦੇ 7 ਸਮਰਥਕ ਵੀ ਫੜੇ ਗਏ ਹਨ।

ਇਨ੍ਹਾਂ ਕੋਲੋਂ ਇਕ ਪਿਸਟਲ ਬਰਾਮਦ ਕੀਤਾ ਗਿਆ ਹੈ। ਨਾਲ ਹੀ ਕਾਰ ਵੀ ਸੀਜ਼ ਕੀਤੀ ਗਈ ਹੈ। ਸੁਰੱਖਿਆ ਬਲਾਂ ਦੀ ਇਹ ਵੱਡੀ ਕਾਮਯਾਬੀ ਮੰਨੀ ਜਾ ਰਹੀ ਹੈ। 

ਦਸ ਦਈਏ ਕਿ ਦੋ ਦਿਨ ਪਹਿਲਾਂ ਹੀ ਕਸ਼ਮੀਰ ਦੇ ਸ਼ੋਪੀਆਂ ਦੇ ਬਦੀਗਾਮ ਜੈਨਪੁਰਾ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਮੁਠਭੇੜ ਹੋਈ ਸੀ, ਜਿਸ ਵਿਚ ਸੁਰੱਖਿਆ ਬਲਾਂ ਨੇ ਹਿਜ਼ਬੁਲ ਕਮਾਂਡਰ ਸੱਦਾਮ ਪਾਡਰ ਅਤੇ ਕਸ਼ਮੀਰ ਯੂਨੀਵਰਸਿਟੀ ਦੇ ਪ੍ਰੋਫੈਸਰ ਮੁਹੰਮਦ ਰਫ਼ੀ ਬੱਟ ਸਮੇਤ 5 ਅਤਿਵਾਦੀਆਂ ਨੂੰ ਮਾਰ ਗਿਰਾਇਆ ਸੀ। ਜੰਮੂ-ਕਸ਼ਮੀਰ ਪੁਲਿਸ ਦੇ ਡੀਜੀਪੀ ਐਸਪੀ ਵੈਦ ਨੇ ਦਸਿਆ ਸੀ ਕਿ ਮੁਠਭੇੜ ਵਿਚ 5 ਅਤਿਵਾਦੀ ਮਾਰੇ ਗਏ। 

ਕੁੱਝ ਦਿਨ ਪਹਿਲਾਂ ਹੀ ਪ੍ਰੋਫੈਸਰ ਬੱਟ ਅਤਿਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਇਆ ਸੀ। ਜਿਸ ਸਮੇਂ ਸੁਰੱਖਿਆ ਬਲਾਂ ਨੇ ਇਨ੍ਹਾਂ ਵਿਰੁਧ ਅਪਰੇਸ਼ਨ ਸ਼ੁਰੂ ਕੀਤਾ, ਉਹ ਹਿਜ਼ਬੁਲ ਕਮਾਂਡਰ ਸੱਦਾਮ ਪਾਡਰ ਨਾਲ ਗੁਪਤ ਮੁਲਾਕਾਤ ਕਰ ਰਿਹਾ ਸੀ।