ਕੋਰੋਨਾ: ਦੇਸ਼ ’ਚ ਪਹਿਲੀ ਵਾਰ 4187 ਮਰੀਜ਼ਾਂ ਦੀਆਂ ਹੋਈਆਂ ਮੌਤਾਂ, 4 ਲੱਖ ਤੋਂ ਵੱਧ ਮਾਮਲੇ ਆਏੇ ਸਾਹਮਣੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ 'ਚ ਹੁਣ ਤੱਕ 16,73,46,544 ਲੋਕਾਂ ਨੂੰ ਲੱਗ ਚੁੱਕੀ ਹੈ ਵੈਕਸੀਨ

Corona Case

ਨਵੀਂ ਦਿੱਲੀ: ਦੇਸ਼ ’ਚ ਕੋਰੋਨਾ ਵਾਇਰਸ ਦਾ ਹਮਲਾ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਹੱਦ ਭਿਆਨਕ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ’ਚ ਦੇਸ਼ ’ਚ ਦਰਜ ਹੋਏ ਕੋਰੋਨਾ ਮਾਮਲਿਆਂ ਨੇ ਹੁਣ ਤਕ ਦੇ ਸਾਰੇ ਰੀਕਾਰਡ ਤੋੜ ਦਿਤੇ ਹਨ। 

ਦੇਸ਼ ’ਚ ਕੋਰੋਨਾ ਦੇ   4,01,078  ਨਵੇਂ ਕੇਸ ਦਰਜ ਕੀਤੇ ਗਏ ਹਨ। ਇਹ ਦੂਜੀ ਵਾਰ ਹੈ, ਜਦੋਂ ਦੇਸ਼ ਵਿਚ ਕੋਰੋਨਾ ਦੇ ਕੇਸ 4 ਲੱਖ ਪਾਰ ਕਰ ਗਏ ਹਨ। ਇਸ ਤੋਂ ਪਹਿਲਾਂ 30 ਅਪ੍ਰੈਲ ਨੂੰ ਦੇਸ਼ ਵਿਚ ਕੋਰੋਨਾ ਦੇ 4,02,351 ਨਵੇਂ ਮਾਮਲੇ ਸਾਹਮਣੇ ਆਏ ਸਨ।

ਉੱਥੇ ਹੀ ਕੋਰੋਨਾ ਨਾਲ ਰੀਕਾਰਡ ਤੋੜ ਮੌਤਾਂ ਵੀ ਹੋਈਆਂ ਹਨ। ਪਿਛਲੇ 24 ਘੰਟਿਆਂ ’ਚ  4,187 ਹੋਰ ਮੌਤਾਂ ਨਾਲ ਮ੍ਰਿਤਕਾਂ ਦਾ ਅੰਕੜਾ2,38,270 ਤਕ ਪੁੱਜ ਗਿਆ ਹੈ।

ਲਗਾਤਾਰ ਵਧਦੇ ਮਾਮਲਿਆਂ ਦੇ ਬਾਅਦ ਦੇਸ਼ ’ਚ ਇਲਾਜ ਅਧੀਨ ਰੋਗੀਆਂ ਦੀ ਗਿਣਤੀ  37,23,446 ਹੋ ਗਈ ਹੈ। ਸਵੇਰੇ ਦੇ ਅੰਕੜਿਆਂ ਮੁਤਾਬਕ ਬੀਮਾਰੀ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ  1,79,30,960 ਹੋ ਗਈ ਹੈ। ਦੇਸ਼ ਵਿਚ ਹੁਣ ਤਕ 16,73,46,544 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।