ਕਸ਼ਮੀਰ ਵਿਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 3.1 ਮਾਪੀ ਗਈ ਤੀਬਰਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭੂਚਾਲ ਦਾ ਕੇਂਦਰ ਉਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ 10 ਕਿਲੋਮੀਟਰ ਦੀ ਡੂੰਘਾਈ ਵਿਚ ਸੀ

Image: For representation purpose only



ਸ੍ਰੀਨਗਰ: ਕਸ਼ਮੀਰ ਘਾਟੀ 'ਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਘਬਰਾਏ ਹੋਏ ਲੋਕ ਸੁਰੱਖਿਆ ਲਈ ਅਪਣੇ ਘਰਾਂ ਅਤੇ ਕੰਮ ਵਾਲੀਆਂ ਥਾਵਾਂ ਤੋਂ ਬਾਹਰ ਆ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦਸਿਆ ਕਿ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.1 ਮਾਪੀ ਗਈ।

ਇਹ ਵੀ ਪੜ੍ਹੋ: ਕੇਂਦਰ ਅਤੇ ਸੂਬਾ ਸਰਕਾਰਾਂ ਮਣੀਪੁਰ ਹਿੰਸਾ ਦੇ ਪੀੜਤਾਂ ਨੂੰ ਸੁਰੱਖਿਆ ਪ੍ਰਦਾਨ ਕਰਨ: ਸੁਪ੍ਰੀਮ ਕੋਰਟ

ਭੂਚਾਲ ਦਾ ਕੇਂਦਰ ਉਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ 10 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਇਹ ਭੂਚਾਲ ਦੁਪਹਿਰ 14:28 ਵਜੇ ਆਇਆ। ਅਧਿਕਾਰੀਆਂ ਮੁਤਾਬਕ ਫ਼ਿਲਹਾਲ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।