ਦਿੱਲੀ ਆਬਕਾਰੀ ਨੀਤੀ ਸਬੰਧੀ ਮਨੀ ਲਾਂਡਰਿੰਗ ਮਾਮਲਾ :  23 ਮਈ ਤਕ ਵਧਾਈ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਊਜ਼ ਐਵੇਨਿਊ ਕੋਰਟ ਨੇ ED ਨੂੰ ਨਿਰਦੇਸ਼ - ਮਨੀਸ਼ ਸਿਸੋਦੀਆ ਨੂੰ ਦਿਤੀ ਜਾਵੇ ਚਾਰਜਸ਼ੀਟ ਦੀ ਈ-ਕਾਪੀ 

Manish Sisodia

BJP ਵਾਲੇ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ ਨਾ ਤਾਂ ਪਟਪਰਗੰਜ ਦੇ ਕੰਮ ਰੁਕਣਗੇ ਅਤੇ ਨਾ ਹੀ ਦਿੱਲੀ ਦੇ : ਮਨੀਸ਼ ਸਿਸੋਦੀਆ 

ਨਵੀਂ ਦਿੱਲੀ : ਦਿੱਲੀ ਦੇ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ 23 ਮਈ ਤਕ ਵਾਧਾ ਕਰ ਦਿਤਾ ਗਿਆ ਹੈ।

ਇਸ ਮੌਕੇ ਮਨੀਸ਼ ਸਿਸੋਦੀਆ ਨੇ ਪੱਤਰਕਾਰਾਂ ਦੇ ਸਵਾਲਾਂ ਜਾ ਜਵਾਬ ਦਿੰਦਿਆਂ ਕਿਹਾ ਕਿ ਬੀ.ਜੇ.ਪੀ. ਵਾਲੇ ਭਾਵੇਂ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ ਨਾ ਤਾਂ ਪਟਪਰਗੰਜ ਦੇ ਕੰਮ ਰੁਕਣਗੇ ਅਤੇ ਨਾ ਹੀ ਦਿੱਲੀ ਦੇ ਕੰਮ ਰੁਕਣਗੇ।

ਇਹ ਵੀ ਪੜ੍ਹੋ: ਕਰਨਾਟਕ : ਰਾਹੁਲ ਗਾਂਧੀ ਨੇ ਬੀ.ਐਮ.ਟੀ.ਸੀ. ਬੱਸ 'ਚ ਕੀਤਾ ਸਫ਼ਰ 

ਦਸਣਯੋਗ ਹੈ ਕਿ ਈ.ਡੀ. ਨਾਲ ਸਬੰਧਤ ਕੇਸ ਵਿਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਅੱਜ ਖ਼ਤਮ ਹੋ ਗਈ, ਜਿਸ ਮਗਰੋਂ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਈ.ਡੀ. ਮਾਮਲੇ ਵਿਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 23 ਮਈ ਤਕ ਵਧਾ ਦਿਤੀ ਹੈ।

ਜ਼ਿਕਰਯੋਗ ਹੈ ਕਿ ਸ਼ਰਾਬ ਨੀਤੀ ਘੁਟਾਲੇ 'ਚ ਈ.ਡੀ. ਵਲੋਂ ਮਨੀ ਲਾਂਡਰਿੰਗ ਦੇ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਪਹਿਲਾਂ ਸੀ.ਬੀ.ਆਈ. ਨੇ ਇਸ ਮਾਮਲੇ ਵਿਚ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਫਿਰ ਈ.ਡੀ. ਨੇ ਵੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਮਨੀਸ਼ ਸਿਸੋਦੀਆ 23 ਫਰਵਰੀ ਤੋਂ ਤਿਹਾੜ ਜੇਲ ਵਿਚ ਬੰਦ ਹਨ।