Lawrence Bishnoi Gang : ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰ ਗ੍ਰਿਫਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਪੁਲਿਸ ਨੇ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਯੂਪੀ, ਬਿਹਾਰ ਸਮੇਤ ਸੱਤ ਰਾਜਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ 10 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ

Delhi Police

Lawrence Bishnoi Gang : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਭਰ ਵਿੱਚ ਆਪਰੇਸ਼ਨ ਚਲਾ ਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਪੈਸ਼ਲ ਸੈੱਲ ਨੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਯੂਪੀ, ਬਿਹਾਰ ਸਮੇਤ ਸੱਤ ਰਾਜਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ 10 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਨੇ 7 ਪਿਸਤੌਲ ਅਤੇ 31 ਜਿੰਦਾ ਕਾਰਤੂਸ ਦੇ ਨਾਲ-ਨਾਲ 11 ਮੋਬਾਈਲ ਬਰਾਮਦ ਕੀਤੇ ਹਨ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ (NDR) ਨੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਸਿੰਡੀਕੇਟ ਦੇ ਅਪਰਾਧਿਕ ਮਾਡਿਊਲ ਖ਼ਿਲਾਫ਼ ਇਹ ਕਾਰਵਾਈ ਕੀਤੀ ਸੀ। ਸਪੈਸ਼ਲ ਸੈੱਲ, ਨਵੀਂ ਦਿੱਲੀ ਰੇਂਜ ਦੀ ਟੀਮ ਨੇ ਇੰਸਪੈਕਟਰ ਸ਼ਿਵ ਕੁਮਾਰ, ਏਸੀਪੀ ਲਲਿਤ ਮੋਹਨ ਨੇਗੀ ਅਤੇ ਏਸੀਪੀ ਹਿਰਦੇ ਭੂਸ਼ਣ ਦੀ ਨਿਗਰਾਨੀ ਹੇਠ 7 ਰਾਜਾਂ ਤੋਂ 9 ਸ਼ਾਰਪ ਸ਼ੂਟਰਾਂ ਅਤੇ ਇੱਕ ਕਿਸ਼ੋਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਜਦੋਂ ਮੁਲਜ਼ਮ ਦਿੱਲੀ ਅਤੇ ਹੋਰ ਥਾਵਾਂ ’ਤੇ ਵਾਰਦਾਤਾਂ ਕਰਨ ਦੀ ਯੋਜਨਾ ਬਣਾ ਰਹੇ ਸਨ।

ਦੱਸ ਦੇਈਏ ਕਿ ਸਪੈਸ਼ਲ ਸੈੱਲ ਵੱਖ-ਵੱਖ ਗੈਂਗਸਟਰਾਂ ਦੀਆਂ ਅਪਰਾਧਿਕ ਕੋਸ਼ਿਸ਼ਾਂ 'ਤੇ ਨਜ਼ਰ ਰੱਖਦਾ ਹੈ। ਇਹ ਦੇਖਿਆ ਗਿਆ ਹੈ ਕਿ ਬਹੁਤ ਸਾਰੇ ਗੈਂਗਸਟਰ ਭਾਰਤ ਵਿੱਚ ਆਪਣੇ ਸਬੰਧਾਂ ਅਤੇ ਸੰਚਾਲਕਾਂ ਦਾ ਫਾਇਦਾ ਉਠਾ ਕੇ ਵਿਦੇਸ਼ੀ ਠਿਕਾਣਿਆਂ ਤੋਂ ਜਬਰੀ ਵਸੂਲੀ, ਕਤਲ ਅਤੇ ਕਤਲ ਦੀ ਕੋਸ਼ਿਸ਼ ਵਰਗੇ ਗੰਭੀਰ ਅਪਰਾਧ ਕਰ ਰਹੇ ਹਨ। 

ਇਸ ਤੋਂ ਇਲਾਵਾ ਕੁਝ ਬਦਨਾਮ ਅਪਰਾਧੀ ਜੇਲ੍ਹ ਵਿਚ ਰਹਿੰਦਿਆਂ ਵੀ ਜੇਲ੍ਹ ਦੀਆਂ ਦੀਵਾਰਾਂ ਤੋਂ ਬਾਹਰ ਆਪਣੇ ਸੰਪਰਕਾਂ ਦੇ ਨੈਟਵਰਕ ਦੀ ਵਰਤੋਂ ਕਰਕੇ ਆਪਣੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਇਸ ਨੂੰ ਕਾਬੂ ਕਰਨ ਲਈ ਸਪੈਸ਼ਲ ਸੈੱਲ ਲਗਾਤਾਰ ਕਾਰਵਾਈ ਕਰ ਰਿਹਾ ਹੈ।