Helicopter crash in Uttarakhand: ਉਤਰਾਖੰਡ 'ਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ, 5 ਯਾਤਰੀਆਂ ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੋ ਲੋਕ ਗੰਭੀਰ ਜ਼ਖ਼ਮੀ ਹੋਏ ਹਨ।

Helicopter crash in Uttarakhand news in Punjabi

Helicopter crash in Uttarakhand news in Punjabi

ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਇੱਥੇ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। 
ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਦੋ ਲੋਕ ਗੰਭੀਰ ਜ਼ਖ਼ਮੀ ਹੋਏ ਹਨ।

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉੱਤਰਕਾਸ਼ੀ ਦੇ ਗੰਗਨਾਨੀ ਨੇੜੇ ਵਾਪਰਿਆ। ਹੈਲੀਕਾਪਟਰ ਨੇ ਦੇਹਰਾਦੂਨ ਤੋਂ ਉਡਾਣ ਭਰੀ ਸੀ ਅਤੇ ਗੰਗਨਾਨੀ ਤੋਂ ਪਹਿਲਾਂ ਨਾਗ ਮੰਦਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ।

ਹੈਲੀਕਾਪਟਰ ਹਾਦਸਾਗ੍ਰਸਤ ਹੋਣ ਮਗਰੋਂ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਦੁਖ ਪ੍ਰਗਟਾਉਂਦਿਆ ਪੋਸਟ ਸਾਂਝੀ ਕੀਤੀ। 

ਇਸ ਦੇ ਨਾਲ ਹੀ, ਹੈਲੀਕਾਪਟਰ ਹਾਦਸੇ ਦੀ ਸੂਚਨਾ ਮਿਲਣ 'ਤੇ, ਆਫ਼ਤ ਪ੍ਰਬੰਧਨ QRT, 108 ਐਂਬੂਲੈਂਸ ਗੱਡੀ, ਤਹਿਸੀਲਦਾਰ ਭਟਵਾੜੀ, ਬੀਡੀਓ ਭਟਵਾੜੀ, ਮਾਲੀਆ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ ਹੈ।

 

 

(For more news apart from Helicopter crashes in Uttarakhand news in Punjabi, stay tuned to Rozana Spokesman)