Operation Sindoor ਤੋਂ ਬਾਅਦ, ਪਾਕਿਸਤਾਨ ਵਲੋਂ ਦੂਜੇ ਦਿਨ ਵੀ ਕੁਪਵਾੜਾ ਵਿੱਚ ਗੋਲੀਬਾਰੀ ਜਾਰੀ, ਭਾਰਤੀ ਫ਼ੌਜ ਦੇ ਰਹੀ ਢੁਕਵਾਂ ਜਵਾਬ
ਹਾਲਾਂਕਿ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ
Pakistan continues firing in Kupwara News Operation Sindoor News : ਆਪ੍ਰੇਸ਼ਨ ਸਿੰਦੂਰ ਦੇ ਬਾਵਜੂਦ, ਪਾਕਿਸਤਾਨ ਆਪਣੀਆਂ ਨਾਪਾਕ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਵੱਲੋਂ ਲਗਾਤਾਰ ਭੜਕਾਊ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਆਪ੍ਰੇਸ਼ਨ ਸਿੰਦੂਰ ਦੇ ਦੂਜੇ ਦਿਨ ਵੀ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕੁਝ ਇਲਾਕਿਆਂ ਵਿੱਚ ਗੋਲੀਬਾਰੀ ਜਾਰੀ ਰੱਖੀ।
ਪਾਕਿਸਤਾਨ ਨੇ ਕੁਪਵਾੜਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ 'ਤੇ ਸਰਹੱਦ ਪਾਰ ਤੋਂ ਗੋਲੀਬਾਰੀ ਕੀਤੀ ਹੈ। ਕੁਪਵਾੜਾ ਦੇ ਕਰਨਾਹ ਇਲਾਕੇ ਵਿੱਚ ਗੋਲੀਬਾਰੀ ਹੋਈ ਹੈ। ਭਾਰਤੀ ਫ਼ੌਜ ਨੇ ਇਸ ਦਾ ਢੁਕਵਾਂ ਜਵਾਬ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਰਨਾਹ ਖੇਤਰ ਦੇ ਨਾਗਰਿਕ ਇਲਾਕਿਆਂ ਨੂੰ ਪਾਕਿਸਤਾਨ ਨੇ ਅੱਧੀ ਰਾਤ ਤੋਂ ਬਾਅਦ ਨਿਸ਼ਾਨਾ ਬਣਾਇਆ।
ਪਾਕਿਸਤਾਨ ਵਾਲੇ ਪਾਸਿਓਂ ਮੋਰਟਾਰ ਦਾਗੇ ਗਏ। ਭਾਰਤੀ ਹਥਿਆਰਬੰਦ ਬਲਾਂ ਨੇ ਬਿਨਾਂ ਭੜਕਾਹਟ ਦੇ ਕੀਤੀ ਗਈ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ ਹੈ। ਹੁਣ ਤੱਕ ਇਸ ਗੋਲੀਬਾਰੀ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।