ਮਾਲਿਆ ਦੀ ਹਵਾਲਗੀ 'ਚ ਕੋਈ ਕਸਰ ਨਹੀਂ ਛੱਡੀ : ਵਿਦੇਸ਼ ਮੰਤਰਾਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਰਕਾਰ ਨੇ ਕਿਹਾ ਕਿ ਉਸ ਨੇ ਬਰਤਾਨੀਆ ਦੀ ਅਦਾਲਤ ਨੂੰ ਇਹ ਵਿਸ਼ਵਾਸ ਦਿਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ...

Vijay Mallya

ਸਰਕਾਰ ਨੇ ਕਿਹਾ ਕਿ ਉਸ ਨੇ ਬਰਤਾਨੀਆ ਦੀ ਅਦਾਲਤ ਨੂੰ ਇਹ ਵਿਸ਼ਵਾਸ ਦਿਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਕਿ ਭਗੌੜੇ ਕਾਰੋਬਾਰੀ ਵਿਜੈ ਮਾਲਿਆ ਨੂੰ ਭਾਰਤ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ। ਇਹ ਗੱਲ ਅੱਜ ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਵੀਸ਼ ਕੁਮਾਰ ਨੇ ਆਖੀ। ਕੁਮਾਰ ਨੇ ਇਕ ਸਵਾਲ 'ਤੇ ਪੱਤਰਕਾਰਾਂ ਨੂੰ ਕਿਹਾ ਕਿ ਹਵਾਲਗੀ ਨੂੰ ਲੈ ਕੇ ਸੁਣਵਾਈ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਮਾਮਲੇ ਵਿਚ ਆਖ਼ਰੀ ਦਲੀਲਾਂ ਪੂਰੀਆਂ ਹੋ ਚੁੱਕੀਆਂ ਹਨ। ਹੁਣ ਸਾਨੂੰ ਫ਼ੈਸਲੇ ਦਾ ਇੰਤਜ਼ਾਰ ਹੈ। ਮੈਂ ਤੁਹਾਨੂੰ ਭਰੋਸਾ ਦਿਵਾ ਸਕਦਾ ਹੈ