ਰਾਮਗੜ੍ਹੀਆ ਬੋਰਡ ਦਿੱਲੀ ਵਲੋਂ ਮਠਾਰੂ ਦਾ ਸਨਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਮਗੜ੍ਹੀਆ ਬੋਰਡ ਦਿੱਲੀ ਵਲੋਂ ਮਾਨਸਰੋਵਰ ਗਾਰਡਨ ਬੋਰਡ ਦੇ ਮੁੱਖ ਦਫ਼ਤਰ ਵਿਖੇ ਪ੍ਰਧਾਨ ਜਤਿੰਦਰਪਾਲ ਸਿੰਘ ਗਾਗੀ, ਚੇਅਰਮੈਨ ਗੁਰਸ਼ਰਨ ਸਿੰਘ ਸੰਧੂ, ਜਨਰਲ...

Delhi Board honoring Matharoo

ਨਵੀਂ ਦਿੱਲੀ,   ਰਾਮਗੜ੍ਹੀਆ ਬੋਰਡ ਦਿੱਲੀ ਵਲੋਂ ਮਾਨਸਰੋਵਰ ਗਾਰਡਨ ਬੋਰਡ ਦੇ ਮੁੱਖ ਦਫ਼ਤਰ ਵਿਖੇ ਪ੍ਰਧਾਨ ਜਤਿੰਦਰਪਾਲ ਸਿੰਘ ਗਾਗੀ, ਚੇਅਰਮੈਨ ਗੁਰਸ਼ਰਨ ਸਿੰਘ ਸੰਧੂ, ਜਨਰਲ ਸਕੱਤਰ ਹਰਵਿੰਦਰ ਸਿੰਘ ਸੋਖੀ, ਸਰਪ੍ਰਸਤ ਅਵਤਾਰ ਸਿੰਘ ਕਲਸੀ, ਜਗਜੀਤ ਸਿੰਘ ਮੁੱਦੜ, ਸਤਨਾਮ ਸਿੰਘ ਵਿਰਦੀ, ਕੇਵਲ ਸਿੰਘ, ਮੰਗਲ ਸਿੰਘ ਬਲੋਵਾਲ ਤੋਂ ਇਲਾਵ ਹੋਰਨਾ ਅਹੁਦੇਦਾਰਾਂ ਨੇ ਆਲ ਇੰਡੀਆ ਵਿਸ਼ਵਕਰਮਾ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਤੋਂ ਨਾਮਜਦ ਮੈਂਬਰ

ਸ. ਗੁਰਮਿੰਦਰ ਸਿੰਘ ਮਠਾਰੂ ਵਲੋਂ ਪੰਥ ਪ੍ਰਤੀ ਕੀਤੀਆਂ ਸੇਵਾਵਾਂ, ਗੁਰਧਾਮਾਂ ਦੀਆਂ ਇਮਾਰਤਾਂ ਦੇ ਨਿਰਮਾਣ ਲਈ ਪਾਏ ਗਏ ਵੱਡਮੁਲੇ ਯੋਗਦਾਨਾਂ ਤੇ ਸਮਾਜ ਭਲਾਈ ਦੇ ਕੰਮਾਂ ਤੇ ਗਰਬ ਬੱਚਿਆਂ ਦੀ ਸਿੱਖਿਆ ਪ੍ਰਤੀ ਕੀਤੀ ਹਰਸੰਭਵ ਮਦਦ ਅਤੇ ਹੋਰ ਨਿਸ਼ਕਾਮ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਚੇਚੇ ਤੌਰ 'ਤੇ ਫੁੱਲਾਂ ਦੇ ਗੁਲਦਸਤੇ, ਸਿਰੋਪਾਉ ਅਤੇ ਕਿਰਪਾਨ ਦੇ ਕੇ ਸਨਮਾਨਤ ਕੀਤਾ ਗਿਆ।

ਇਸ ਮੌਕੇ ਰਾਮਗੜ੍ਹੀਆ ਬੋਰਡ ਦਿੱਲੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਗਾਗੀ ਨੇ ਗੁਰਮਿੰਦਰ ਸਿੰਘ ਮਠਾਰੂ ਵਲੋਂ ਕੀਤੇ ਲੋਕ ਭਲਾਈ ਦੇ ਕੰਮਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਉਹ (ਸ. ਮਠਾਰੂ) ਦੇਸ਼, ਕੌਮ ਤੇ ਪੰਥ ਦੀ ਜੋ ਅਣਥੱਕ ਸੇਵਾ ਕਰ ਰਹੇ ਹਨ ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਬੋਰਡ ਦੇ ਚੇਅਰਮੈਨ ਗੁਰਸ਼ਰਨ ਸਿੰਘ ਸੰਧੂ ਨੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਸਲ ਵਿਚ ਸ. ਮਠਾਰੂ ਇਸ ਤੋਂ ਵਡੇ ਸਨਮਾਨ ਦੇ ਹੱਕਦਾਰ ਹਨ।

ਇਸ ਮੌਕੇ ਆਲ ਇੰਡੀਆ ਵਿਸ਼ਵਕਰਮਾ ਫੈਡਰੇਸ਼ਨ ਦੇ ਮੀਤ ਪ੍ਰਧਾਨ ਅਤੇ ਉਘੇ ਉਦਯੋਗਪਤੀ ਜਗਜੀਤ ਸਿੰਘ ਮੁੱਦੜ ਨੇ ਵੀ ਆਪਣੇ ਵਿਚਾਰ ਸਾਰਿਆ ਨਾਲ ਸਾਂਝੇ ਕੀਤੇ ਅਤੇ ਸ. ਮਠਾਰੂ ਨੂੰ ਵਧਾਈ ਦਿੱਤੀ। ਇਸ ਮੌਕੇ ਗੁਰਮਿੰਦਰ ਸਿੰਘ ਮਠਾਰੂ ਹੁਰਾਂ ਨੇ ਰਾਮਗੜ੍ਹੀਆ ਬੋਰਡ ਦਿੱਲੀ ਵਲੋਂ ਕੀਤੇ ਇਸ ਸਨਮਾਨ ਪ੍ਰਤੀ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਾਦਾਰ ਸਿਪਾਹੀ ਹਾਂ, ਪਾਰਟੀ, ਸਿੱਖ ਕੌਮ ਤੇ ਰਾਮਗੜ੍ਹੀਆ ਬਰਾਦਰੀ ਦੀ ਚੜ੍ਹਦੀ ਕਲਾ ਲਈ ਮੇਂ ਹਮੇਸ਼ਾ ਤਤਪਰ ਰਹਾਂਗਾ।