ਸਪਨਾ ਚੌਧਰੀ ਮਗਰੋਂ ਹੁਣ ਰਣਦੀਪ ਹੁੱਡਾ ਦੇ ਭਾਜਪਾ ’ਚ ਸ਼ਾਮਲ ਹੋਣ ਦੀ ਛਿੜੀ ਚਰਚਾ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਐਤਵਾਰ ਨੂੰ ਰਣਦੀਪ ਹੁੱਡਾ ਨੇ ਚੰਡੀਗੜ੍ਹ ਵਿਖੇ ਕੀਤੀ ਸੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ

Randeep Hooda and Manohar Lal Khattar

ਨਵੀਂ ਦਿੱਲੀ: ਹਰਿਆਣਵੀ ਡਾਂਸਰ ਅਤੇ ਗਾਇਕ ਸਪਨਾ ਚੌਧਰੀ ਦੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਹੁਣ ਬਾਲੀਵੁੱਡ ਦੇ ਮਸ਼ਹੂਰ ਫ਼ਿਲਮ ਅਦਾਕਾਰ ਰਣਦੀਪ ਹੁੱਡਾ ਦੇ ਸਿਆਸਤ ’ਚ ਆਉਣ ਦੀ ਚਰਚਾ ਛਿੜ ਪਈ ਹੈ। ਦਰਅਸਲ, ਰਣਦੀਪ ਹੁੱਡਾ ਦੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕਰਨ ਮਗਰੋਂ ਇਸ ਤਰ੍ਹਾਂ ਦੀਆਂ ਕਿਆਸਅਰਾਈਆਂ ਹੋਰ ਤੇਜ਼ ਹੋ ਗਈਆਂ ਹਨ।

ਦੱਸ ਦਈਏ ਕਿ ਰਣਦੀਪ ਹੁੱਡਾ ਵਲੋਂ ਟਵੀਟ ਕਰਕੇ ਮਨੋਹਰ ਲਾਲ ਅਤੇ ਉਨ੍ਹਾਂ ਦੀ ਸਰਕਾਰ ਵਲੋਂ ਕੀਤੇ ਕੰਮਾਂ ਦੀ ਪ੍ਰਸ਼ੰਸਾ ਕਰਨ ਤੋਂ ਬਾਅਦ ਹੀ ਇਹ ਚਰਚੇ ਤੇਜ਼ ਹੋਏ। ਰਣਦੀਪ ਦੇ ਸਰੋਤਿਆਂ ਨੇ ਜਦੋਂ ਉਨ੍ਹਾਂ ਨੰ ਸਿਆਸਤ ’ਚ ਆਉਣ ਸਬੰਧੀ ਸਵਾਲ ਕੀਤੇ ਤਾਂ ਉਨ੍ਹਾਂ ਨੇ ਕੋਈ ਵੀ ਜਵਾਬ ਨਹੀਂ ਦਿਤਾ ਹਾਲਾਂਕਿ ਉਨ੍ਹਾਂ ਦੀ ਮਾਂ ਆਸ਼ਾ ਹੁੱਡਾ ਨੇ ਰਣਦੀਪ ਦੇ ਸਿਆਸਤ ਵਿਚ ਆਉਣ ਦੀਆਂ ਸੰਭਾਵਨਾਵਾਂ ਨੂੰ ਖਾਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ ਸਪਨਾ ਚੌਧਰੀ ਨੇ ਦਿੱਲੀ ਵਿਖੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸਾਹਮਣੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ ਸੀ। ਇਥੇ ਇਹ ਵੀ ਦੱਸ ਦਈਏ ਕਿ ਰਣਦੀਪ ਹੁੱਡਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਬੀਤੇ ਦਿਨੀਂ ਚੰਡੀਗੜ੍ਹ ’ਚ ਮੁਲਾਕਾਤ ਕੀਤੀ। ਦੋਵਾਂ ਦੀ ਮੁਲਾਕਾਤ ਤੋਂ ਬਾਅਦ ਹੀ ਸਿਆਸੀ ਗਲਿਆਰਿਆਂ ’ਚ ਰਣਦੀਪ ਹੁੱਡਾ ਦੇ ਭਵਿੱਖ ਵਿਚ ਭਾਜਪਾ ਵਿਚ ਸ਼ਾਮਲ ਹੋਣ ਦੀ ਚਰਚਾ ਛਿੜ ਗਈ।

ਮੁਲਾਕਾਤ ਤੋਂ ਬਾਅਦ ਰਣਦੀਪ ਨੇ ਟਵੀਟ ਕਰ ਕੇ ਮਨੋਹਰ ਲਾਲ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਦੀ ਜੱਮ ਕੇ ਤਾਰੀਫ਼ ਕੀਤੀ ਅਤੇ ਉਨ੍ਹਾਂ ਨੇ ਮਨੋਹਰ ਲਾਲ ਨੂੰ ਇਕ ਚੰਗਾ ਤੇ ਕੁਸ਼ਲ ਪ੍ਰਸ਼ਾਸਨ ਦੇਣ ਵਾਲਾ ਮੁੱਖ ਮੰਤਰੀ ਦੱਸਿਆ ਅਤੇ ਉਨ੍ਹਾਂ ਦੀ ਪਾਰਦਰਸ਼ੀ ਨੀਤੀਆਂ ਦੀ ਪ੍ਰਸ਼ੰਸਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਖ ਮਤਰੀ ਖੱਟੜ ਨਾਲ ਮੁਲਾਕਾਤ ਦੀ ਇਕ ਤਸਵੀਰ ਵੀ ਟਵਿੱਟਰ ’ਤੇ ਸਾਂਝੀ ਕੀਤੀ।