ਸੰਤ ਸੀਚੇਵਾਲ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ, CM ਮਾਨ ਬੋਲੇ- ਅਹਿਮ ਮੁੱਦਿਆਂ ’ਤੇ ਬਣਨਗੇ ਪੰਜਾਬ ਦੀ ਆਵਾਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਜ ਸਭਾ ਦੇ ਚੇਅਰਮੈਨ ਅਤੇ ਦੇਸ਼ ਦੇ ਉੱਪ-ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਸੰਤ ਸੀਚੇਵਾਲ ਨੂੰ ਆਪਣੇ ਚੈਂਬਰ ਵਿਚ ਸਹੁੰ ਚੁਕਾਈ।

Sant Balbir Singh Seechewal Took oath as Rajya Sabha member


ਨਵੀਂ ਦਿੱਲੀ: ਪੰਜਾਬ ਵੱਲੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਇਸ ਦੌਰਾਨ ਉਹਨਾਂ ਨੇ ਆਪਣੇ ਅਹੁਦੇ ਦੇ ਭੇਤ ਗੁਪਤ ਰੱਖਣ ਦਾ ਪੰਜਾਬੀ ਵਿਚ ਹਲਫ਼ ਲਿਆ।  ਰਾਜ ਸਭਾ ਦੇ ਚੇਅਰਮੈਨ ਅਤੇ ਦੇਸ਼ ਦੇ ਉੱਪ-ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਸੰਤ ਸੀਚੇਵਾਲ ਨੂੰ ਆਪਣੇ ਚੈਂਬਰ ਵਿਚ ਸਹੁੰ ਚੁਕਾਈ।

Sant Balbir Singh Seechewal Took oath as Rajya Sabha member

ਇਸ ਤੋਂ ਬਾਅਦ ਸੰਤ ਸੀਚੇਵਾਲ ਨੇ ਕਿਹਾ, “ਪੰਜਾਬ ਦੇ ਹਵਾ, ਪਾਣੀ ਤੇ ਮਿੱਟੀ ਨਾਲ ਜੁੜੇ ਮੁੱਦਿਆ ਨੂੰ ਪ੍ਰਮੁੱਖਤਾ ਨਾਲ ਉਠਾਵਾਂਗੇ। ਅਕਾਲ ਪੁਰਖ ਵਾਹਿਗੁਰੂ ਤੇ ਸੰਗਤਾਂ ਵੱਲੋਂ ਲਾਈ ਇਸ ਡਿਊਟੀ ਨੂੰ ਪੂਰੀ ਸੰਜਮਤਾ ਤੇ ਜ਼ਿੰਮੇਵਾਰੀ ਨਾਲ ਨਿਭਾਵਾਂਗੇ ਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ ਦੇ ਫਲਸਫੇ ਨੂੰ ਲੈ ਕੇ ਚੱਲਾਂਗੇ”।

Tweet

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਸੀਚੇਵਾਲ ਨੂੰ ਵਧਾਈ ਦਿੰਦਿਆਂ ਟਵੀਟ ਕੀਤਾ। ਉਹਨਾਂ ਲਿਖਿਆ, “ਵਾਤਾਵਰਣ ਪ੍ਰੇਮੀ ਸਤਿਕਾਰਯੋਗ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੂੰ ਪੰਜਾਬ ਤਰਫੋਂ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ ‘ਤੇ ਬਹੁਤ-ਬਹੁਤ ਵਧਾਈਆਂ। ਯਕੀਨਨ ਮੈਂ ਇਹ ਕਹਿ ਸਕਦਾ ਹਾਂ ਕਿ ਸੰਤ ਜੀ ਵਾਤਾਵਰਣ ਸਮੇਤ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਪੰਜਾਬ-ਪੰਜਾਬੀਆਂ ਦੀ ਆਵਾਜ਼ ਬਣਨਗੇ”।