ਜੀਂਦ : ਸਵਾਰੀਆਂ ਨਾਲ ਭਰੀ ਬੱਸ ਤੇ ਕਰੂਜ਼ਰ ਗੱਡੀ ਦੀ ਆਹਮੋ-ਸਾਹਮਣੇ ਟੱਕਰ, 6 ਦੀ ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

12 ਲੋਕ ਗੰਭੀਰ ਜ਼ਖਮੀ

photo

 

ਹਰਿਆਣਾ : ਜੀਂਦ 'ਚ ਸੜਕ ਹਾਦਸੇ 'ਚ 6 ਦੀ ਮੌਤ, 12 ਜ਼ਖਮੀ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਦੇ ਜੀਂਦ 'ਚ ਭਿਵਾਨੀ ਰੋਡ 'ਤੇ ਸ਼ਨੀਵਾਰ ਸਵੇਰੇ ਹੋਏ ਭਿਆਨਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਇਸ 'ਚ ਕਰੀਬ 12 ਲੋਕ ਜ਼ਖ਼ਮੀ ਹੋਏ ਹਨ। ਇਹ ਹਾਦਸਾ ਪਿੰਡ ਬੀਬੀਪੁਰ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਅਤੇ ਕਰੂਜ਼ਰ ਗੱਡੀ ਦੀ ਆਹਮੋ-ਸਾਹਮਣੇ ਟੱਕਰ ਕਾਰਨ ਵਾਪਰਿਆ।

ਹਾਦਸੇ ਦਾ ਮੁੱਢਲਾ ਕਾਰਨ ਮੀਂਹ ਦਸਿਆ ਜਾ ਰਿਹਾ ਹੈ। ਮੌਕੇ 'ਤੇ ਹਾਹਾਕਾਰ ਮਚੀ ਹੋਈ ਹੈ। ਕਾਹਲੀ ਵਿਚ 6 ਐਂਬੂਲੈਂਸਾਂ ਨੂੰ ਮੌਕੇ ’ਤੇ ਭੇਜਿਆ ਗਿਆ। ਇਸ ਦੇ ਨਾਲ ਹੀ ਸਿਵਲ ਹਸਪਤਾਲ 'ਚ ਸਟਾਫ ਨੂੰ ਸੁਚੇਤ ਕਰਦੇ ਹੋਏ ਡਾਕਟਰਾਂ ਨੂੰ ਐਮਰਜੈਂਸੀ 'ਚ ਪਹੁੰਚਣ ਦੀ ਹਦਾਇਤ ਕੀਤੀ ਗਈ | ਡੀਐਸਪੀ ਰੋਹਤਾਸ਼ ਢੁਲ ਵੀ ਮੌਕੇ ’ਤੇ ਮੌਜੂਦ ਹਨ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਲਾਸ਼ਾਂ ਵੀ ਕਰੂਜ਼ਰ ਵਿਚ ਫਸੀਆਂ ਹੋਈਆਂ ਹਨ।

ਦਸਿਆ ਗਿਆ ਹੈ ਕਿ ਭਿਵਾਨੀ ਰੋਡਵੇਜ਼ ਡਿਪੂ ਦੀ ਇੱਕ ਬੱਸ ਸਵੇਰੇ 9.30 ਵਜੇ ਜੀਂਦ ਬੱਸ ਸਟੈਂਡ ਤੋਂ ਰਵਾਨਾ ਹੋਈ। ਜਦੋਂ ਉਹ ਭਿਵਾਨੀ ਰੋਡ 'ਤੇ ਪਿੰਡ ਬੀਬੀਪੁਰ ਨੇੜੇ ਪਹੁੰਚੀ ਤਾਂ ਮੁੰਡਾਲ ਤੋਂ ਸਵਾਰੀਆਂ ਲੈ ਕੇ ਜਾ ਰਹੀ ਕਰੂਜ਼ਰ ਨਾਲ ਉਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ ਕਰੂਜ਼ਰ ਦੇ ਪਰਖੱਚੇ ਉੱਡ ਗਏ। ਹਾਦਸਾ ਹੁੰਦੇ ਹੀ ਹਾਹਾਕਾਰ ਮੱਚ ਗਈ। ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। 

ਜੀਂਦ 'ਚ ਹੋਏ ਇਸ ਭਿਆਨਕ ਹਾਦਸੇ 'ਚ 3 ਔਰਤਾਂ, 1 ਬੱਚੇ ਸਮੇਤ 12 ਲੋਕ ਅਤੇ 6 ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਸਾਰਿਆਂ ਦਾ ਸਿਵਲ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਫਿਲਹਾਲ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਹੈ। ਸਿਵਲ ਹਸਪਤਾਲ ਦੇ ਡਿਪਟੀ ਐਮਐਸ ਡਾਕਟਰ ਰਾਜੇਸ਼ ਭੋਲਾ ਨੇ ਦੱਸਿਆ ਕਿ ਸਾਰੇ ਡਾਕਟਰਾਂ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਪੁੱਜਣ ਲਈ ਕਿਹਾ ਗਿਆ ਹੈ।

ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਇਸ ਲਈ ਵਾਪਰਿਆ ਦਸਿਆ ਜਾ ਰਿਹਾ ਹੈ ਕਿਉਂਕਿ ਤੇਜ਼ ਮੀਂਹ ਕਾਰਨ ਸਾਹਮਣੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ।