ਸੀਧੀ ਪਿਸ਼ਾਬ ਘਟਨਾ: ਪੀੜਤ ਨੇ ਕੀਤੀ ਦੋਸ਼ੀ ਦੀ ਰਿਹਾਈ ਦੀ ਮੰਗ, “ਉਸ ਨੂੰ ਅਪਣੀ ਗ਼ਲਤੀ ਦਾ ਅਹਿਸਾਸ ਹੈ”

ਏਜੰਸੀ

ਖ਼ਬਰਾਂ, ਰਾਸ਼ਟਰੀ

ਵੀਡੀਉ ਮੰਗਲਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਵਿਰੁਧ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

MP: Sidhi urination incident victim seeks release of accused, says latter has realised his mistake

 

ਭੋਪਾਲ: ਮੱਧ ਪ੍ਰਦੇਸ਼ ਦੇ ਸੀਧੀ ਜ਼ਿਲ੍ਹੇ ਵਿਚ ਪਿਸ਼ਾਬ ਘਟਨਾ ਦੇ ਪੀੜਤ ਨੇ ਸੂਬਾ ਸਰਕਾਰ ਨੂੰ ਇਸ ਘਟਨਾ ਵਿਚ ਸ਼ਾਮਲ ਦੋਸ਼ੀ ਨੂੰ ਰਿਹਾਅ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਉਸ ਨੂੰ ਅਪਣੀ ਗ਼ਲਤੀ ਦਾ ਅਹਿਸਾਸ ਹੋ ਗਿਆ ਹੈ। ਅਦਿਵਾਸੀ ਭਾਈਚਾਰੇ ਨਾਲ ਸਬੰਧਤ ਪੀੜਤ ਦਸ਼ਮੇਸ਼ ਰਾਵਤ 'ਤੇ ਪਿਸ਼ਾਬ ਕਰਨ ਦੇ ਦੋਸ਼ੀ ਪ੍ਰਵੇਸ਼ ਸ਼ੁਕਲਾ ਨੂੰ ਪੁਲਿਸ ਨੇ ਬੁਧਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਘਟਨਾ ਦੀ ਵੀਡੀਉ ਮੰਗਲਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਵਿਰੁਧ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ:ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਦੌਰਾਨ 2 ਬਦਮਾਸ਼ ਜ਼ਖਮੀ

ਇੰਡੀਅਨ ਪੀਨਲ ਕੋਡ ਅਤੇ ਐਸ.ਸੀ./ਐਸ.ਟੀ. (ਅੱਤਿਆਚਾਰ ਦੀ ਰੋਕਥਾਮ) ਐਕਟ ਤੋਂ ਇਲਾਵਾ, ਸ਼ੁਕਲਾ ਵਿਰੁਧ ਸਖ਼ਤ ਰਾਸ਼ਟਰੀ ਸੁਰੱਖਿਆ ਕਾਨੂੰਨ (ਰਸੁਕਾ) ਤਹਿਤ ਵੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਸ਼ੁਕਲਾ ਇਸ ਸਮੇਂ ਜੇਲ੍ਹ ਵਿਚ ਬੰਦ ਹੈ। ਸੀਧੀ ਵਿਚ ਸ਼ੁਕਲਾ ਦੇ ਘਰ ਦਾ ਕਥਿਤ ਨਾਜਾਇਜ਼ ਹਿੱਸਾ ਵੀ ਢਾਹ ਦਿਤਾ ਗਿਆ ਹੈ। ਮੁਲਜ਼ਮਾਂ ਵਿਰੁਧ ਕਾਰਵਾਈ ਬਾਰੇ ਪੁੱਛੇ ਜਾਣ 'ਤੇ ਰਾਵਤ ਨੇ ਪੱਤਰਕਾਰਾਂ ਨੂੰ ਕਿਹਾ, "ਸਰਕਾਰ ਤੋਂ ਮੇਰੀ ਮੰਗ ਹੈ ਕਿ (ਦੋਸ਼ੀ ਤੋਂ) ਗ਼ਲਤੀ ਹੋ ਗਈ ਹੈ... ਹੁਣ ਪਰਵੇਸ਼ ਸ਼ੁਕਲਾ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਪਿਛਲੇ ਦਿਨੀਂ ਜੋ ਵੀ ਹੋਇਆ ਪਰ ਉਸ ਨੂੰ ਅਪਣੀ ਗ਼ਲਤੀ ਦਾ ਅਹਿਸਾਸ ਹੋ ਗਿਆ ਹੈ।''

ਇਹ ਵੀ ਪੜ੍ਹੋ:ਰੇਲ ਸਫ਼ਰ ਹੋਵੇਗਾ ਸਸਤਾ! AC ਚੇਅਰ ਕਾਰ ਅਤੇ ਐਗਜ਼ੀਕਿਊਟਿਵ ਕਲਾਸ ਦੇ ਕਿਰਾਏ 'ਚ 25 ਫ਼ੀਸਦੀ ਤੱਕ ਦੀ ਕਟੌਤੀ

ਪੀੜਤ ਨੇ ਕਿਹਾ, ''ਹਾਂ, ਮੈਂ ਸਹਿਮਤ ਹਾਂ...ਉਹ ਸਾਡੇ ਪਿੰਡ ਦਾ ਪੰਡਤ ਹੈ। ਅਸੀ ਸਰਕਾਰ ਤੋਂ ਉਸ ਨੂੰ ਰਿਹਾਅ ਕਰਨ ਦੀ ਮੰਗ ਕਰਦੇ ਹਾਂ।” ਰਾਵਤ ਨੇ ਇਹ ਵੀ ਕਿਹਾ ਕਿ ਪਿੰਡ ਵਿਚ ਸੜਕ ਬਣਾਉਣ ਤੋਂ ਇਲਾਵਾ ਉਹ ਸਰਕਾਰ ਤੋਂ ਕੁੱਝ ਨਹੀਂ ਮੰਗਦਾ। ਮੱਧ ਪ੍ਰਦੇਸ਼ ਵਿਚ ਸਾਲ ਦੇ ਅੰਤ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਪਿਸ਼ਾਬ ਦੀ ਘਟਨਾ ਨੇ ਇਥੇ ਇਕ ਸਿਆਸੀ ਵਿਵਾਦ ਪੈਦਾ ਕਰ ਦਿਤਾ ਹੈ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਮੁਲਜ਼ਮ ਦਾ ਸਬੰਧ ਭਾਰਤੀ ਜਨਤਾ ਪਾਰਟੀ ਦੇ ਇਕ ਸਥਾਨਕ ਵਿਧਾਇਕ ਨਾਲ ਸੀ। ਇਸ ਦੇ ਨਾਲ ਹੀ ਭਾਜਪਾ ਉਸ ਨਾਲ ਕਿਸੇ ਵੀ ਸਬੰਧ ਤੋਂ ਇਨਕਾਰ ਕਰ ਰਹੀ ਹੈ।

ਇਹ ਵੀ ਪੜ੍ਹੋ:ਪੰਜਾਬ ਸਰਕਾਰ ਅਨੀਮੀਆ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ: ਡਾ ਬਲਜੀਤ ਕੌਰ  

ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਰਵਾਰ ਨੂੰ ਭੋਪਾਲ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਪੀੜਤ ਦੇ ਪੈਰ ਧੋਤੇ ਅਤੇ ਇਸ ਅਪਮਾਨਜਨਕ ਘਟਨਾ ਲਈ ਉਸ ਤੋਂ ਮੁਆਫ਼ੀ ਵੀ ਮੰਗੀ ਪਰ ਵਿਰੋਧੀ ਪਾਰਟੀ ਨੇ ਚੌਹਾਨ ਦੇ ਇਸ ਕਦਮ ਨੂੰ ਮਹਿਜ਼ ਡਰਾਮਾ ਕਰਾਰ ਦਿਤਾ। ਸੂਬਾ ਸਰਕਾਰ ਨੇ ਪੀੜਤ ਨੂੰ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਮਨਜ਼ੂਰ ਕੀਤੀ ਅਤੇ ਉਸ ਦੇ ਘਰ ਦੀ ਉਸਾਰੀ ਲਈ 1.5 ਲੱਖ ਰੁਪਏ ਦੀ ਵਾਧੂ ਰਾਸ਼ੀ ਮੁਹਈਆ ਕਰਵਾਈ।