NCM ਨੇ 18 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਮੀਟਿੰਗ ਕੀਤੀ ਆਨੰਦ ਮੈਰਿਜ ਐਕਟ ਬਾਰੇ ਕੀਤਾ ਗਿਆ ਵਿਚਾਰ ਵਟਾਂਦਰੇ
ਝਾਰਖੰਡ, ਮਹਾਰਾਸ਼ਟਰ ਅਤੇ ਮੇਘਾਲਿਆ ਸੂਬਿਆਂ ਨੇ ਐਕਟ ਨੂੰ ਲਾਗੂ ਕਰਨ ਦੀ ਰੀਪੋਰਟ ਦਿਤੀ, ਹੋਰ ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੋ ਮਹੀਨਿਆਂ ਦੇ ਅੰਦਰ ਅਜਿਹਾ ਕਰਨਗੇ
Representative Image.
ਨਵੀਂ ਦਿੱਲੀ: ਕੌਮੀ ਘੱਟ ਗਿਣਤੀ ਕਮਿਸ਼ਨ (NCM) ਨੇ ਆਨੰਦ ਮੈਰਿਜ ਐਕਟ ਤਹਿਤ ਸਿੱਖ ਵਿਆਹਾਂ ਨੂੰ ਲਾਗੂ ਕਰਨ ਅਤੇ ਰਜਿਸਟਰ ਕਰਨ ਬਾਰੇ ਵਿਚਾਰ-ਵਟਾਂਦਰੇ ਲਈ ਅੱਜ 18 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਨੇ ਕਿਹਾ ਕਿ ਝਾਰਖੰਡ, ਮਹਾਰਾਸ਼ਟਰ ਅਤੇ ਮੇਘਾਲਿਆ ਸੂਬਿਆਂ ਨੇ ਐਕਟ ਨੂੰ ਲਾਗੂ ਕਰਨ ਦੀ ਰੀਪੋਰਟ ਦਿਤੀ ਹੈ ਅਤੇ ਹੋਰ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਭਰੋਸਾ ਦਿਤਾ ਹੈ ਕਿ ਉਹ ਦੋ ਮਹੀਨਿਆਂ ਦੇ ਅੰਦਰ ਅਜਿਹਾ ਕਰਨਗੇ।
ਵੀਡੀਉ ਕਾਨਫਰੰਸਿੰਗ ਰਾਹੀਂ ਹੋਈ ਇਸ ਬੈਠਕ ਦੀ ਪ੍ਰਧਾਨਗੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਕੀਤੀ।