ਮਹਿੰਗਾਈ ਤੇ ਬੇਰੁਜ਼ਗਾਰੀ ਖ਼ਿਲਾਫ ਚੰਡੀਗੜ੍ਹ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਛੱਡੀਆਂ ਪਾਣੀਆਂ ਦੀਆਂ ਬੁਛਾੜਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਜਦੋਂ ਯੂਥ ਕਾਂਗਰਸ ਦੇ ਵਰਕਰਾਂ ਨੇ ਬੈਰੀਕੇਡਿੰਗ ਕ੍ਰਾਸ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ।

Chandigarh Youth Congress Protest on Inflation



ਚੰਡੀਗੜ੍ਹ: ਦੇਸ਼ ਵਿਚ ਲਗਾਤਾਰ ਵਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਅੱਜ ਚੰਡੀਗੜ੍ਹ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਦੀ ਅਗਵਾਈ ਹੇਠ ਮਨੀਮਾਜਰਾ ਦੇ ਸ਼ਾਸਤਰੀ ਨਗਰ ਲਾਈਟ ਪੁਆਇੰਟ ਨੇੜੇ ਇਹ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਦਿੱਲੀ ਯੂਥ ਕਾਂਗਰਸ ਦੇ ਕਈ ਵਰਕਰ ਵੀ ਪ੍ਰਦਰਸ਼ਨ ਵਿਚ ਸ਼ਾਮਲ ਹੋਏ। ਉਹਨਾਂ ਨੇ ਭਾਜਪਾ ਅਤੇ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Chandigarh Youth Congress Protest on Inflation

ਪ੍ਰਦਰਸ਼ਨ ਦੇ ਚਲਦਿਆਂ ਭਾਰੀ ਗਿਣਤੀ ਵਿਚ ਚੰਡੀਗੜ੍ਹ ਪੁਲਿਸ ਦੇ ਜਵਾਨ ਵੀ ਤਾਇਨਾਤ ਸਨ। ਜਦੋਂ ਯੂਥ ਕਾਂਗਰਸ ਦੇ ਵਰਕਰਾਂ ਨੇ ਬੈਰੀਕੇਡਿੰਗ ਕ੍ਰਾਸ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ। ਪ੍ਰਦਰਸ਼ਨ ਦੌਰਾਨ ਵਰਕਰ ਰੇਹੜੀਆਂ ’ਤੇ ਸਿਲੰਡਰ ਲੈ ਕੇ ਪਹੁੰਚੇ ਹੋਏ ਸਨ। ਇਸ ਤੋਂ ਇਲਾਵਾ ਉਹਨਾਂ ਨੇ ਵਿਗੜ ਰਹੀ ਅਰਥਵਿਵਸਥਾ ਨੂੰ ਲੈ ਕੇ ਵੀ ਭਾਜਪਾ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ।

Chandigarh Youth Congress Protest on Inflation

ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਨੇ ਕਿਹਾ ਕਿ ਕੇਂਦਰ ਨੇ ਘਰੇਲੂ ਸਿਲੰਡਰ ਦੀਆਂ ਕੀਮਤਾਂ ਬਹੁਤ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ ਖਾਣ-ਪੀਣ ਦੀਆਂ ਵਸਤਾਂ ਵੀ ਮਹਿੰਗੀਆਂ ਹੋ ਗਈਆਂ ਹਨ। ਨੌਜਵਾਨਾਂ ਲਈ ਨੌਕਰੀਆਂ ਨਾ ਦੇ ਬਰਾਬਰ ਹਨ। ਮਹਿੰਗਾਈ ਨੇ ਆਮ ਆਦਮੀ ਦਾ ਲੱਕ ਤੋੜ ਦਿੱਤਾ ਹੈ। ਕਾਂਗਰਸੀ ਵਰਕਰਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਕਾਂਗਰਸ ਨੂੰ ਚੁੱਪ ਕਰਵਾਉਣ ਲਈ ਵੱਡੇ ਪੱਧਰ ’ਤੇ ਸੀਨੀਅਰ ਆਗੂਆਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ ਪਰ ਕਾਂਗਰਸ ਦੱਬਣ ਵਾਲੀ ਪਾਰਟੀ ਨਹੀਂ ਹੈ। ਦੇਸ਼ ਅਤੇ ਆਮ ਆਦਮੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸਰਕਾਰ ਦਾ ਵਿਰੋਧ ਕਰਦੀ ਰਹੇਗੀ।