ਈ.ਡੀ. ਨੇ ਝਾਰਖੰਡ ਦੇ ਮੁੱਖ ਮੰਤਰੀ ਨੂੰ ਤਲਬ ਕੀਤਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ’ਚ ਬਿਆਨ ਦਰਜ ਕਰਵਾਉਣ ਲਈ ਕਿਹਾ

Jharkhand CM Hemant Soren

ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ’ਚ ਪੁੱਛ-ਪੜਤਾਲ ਲਈ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਤਲਬ ਕੀਤਾ ਹੈ। ਅਧਿਕਾਰਿਕ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਸੰਪੰਨ ਸੈਰ-ਸਪਾਟੇ ਨੇ ਆਈ.ਆਈ.ਟੀ.ਐਮ. ਚੇਨਈ 2023 ਵਿਚ ਪਾਈਆਂ ਧੁੰਮਾਂ

ਸੂਤਰਾਂ ਨੇ ਕਿਹਾ ਕਿ ਉਨ੍ਹਾਂ ਨੂੰ 14 ਅਗੱਸਤ ਨੂੰ ਸੂਬੇ ਦੀ ਰਾਜਧਾਨੀ ਰਾਂਚੀ ’ਚ ਕਾਲੇ ਧਨ ਨੂੰ ਚਿੱਟਾ ਕਰਨ ਤੋਂ ਰੋਕਣ ਬਾਰੇ ਐਕਟ ਹੇਠ ਅਪਣਾ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਹੈ। ਸੋਰੇ ਨੂੰ ਕਿਸੇ ਮਾਮਲੇ ’ਚ ਸਦਿਆ ਗਿਆ ਹੈ, ਫਿਲਹਾਲ ਇਸ ਦੀ ਜਾਣਕਾਰੀ ਨਹੀਂ ਹੈ।

ਇਹ ਵੀ ਪੜ੍ਹੋ : ਰੋਹਤਕ ਵਿਚ ਫ਼ੌਜੀ ਜਵਾਨ ਦਾ ਗੋਲੀ ਮਾਰ ਕੇ ਕਤਲ   

47 ਵਰ੍ਹਿਆਂ ਦੇ ਝਾਰਖੰਡ ਮੁਕਤੀ ਮੋਰਚਾ ਆਗੂ ਤੋਂ ਈ.ਡੀ. ਨੇ ਪਿਛਲੇ ਸਾਲ ਨਵੰਬਰ ’ਚ ਸੂਬੇ ’ਚ ਕਥਿਤ ਨਾਜਾਇਜ਼ ਖਣਨ ਨਾਲ ਜੁੜੇ ਇਕ ਹੋਰ ਮਾਮਲੇ ’ਚ ਪੁੱਛ-ਪੜਤਾਲ ਕੀਤੀ ਸੀ।