ਇਕ ਵਾਰ ਫਿਰ ਸ਼ਰਮਸਾਰ ਹੋਇਆ ਚੰਡੀਗੜ੍ਹ, ਨਾਬਾਲਗ ਨਾਲ ਕੀਤਾ ਬਲਾਤਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

photo

 

ਚੰਡੀਗੜ੍ਹ : ਚੰਡੀਗੜ੍ਹ ਦੇ ਨਾਲ ਲੱਗਦੇ ਪਿੰਡ ਕਾਂਸਲ 'ਚ 14 ਸਾਲ ਦੀ ਨਾਬਾਲਗ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੌਜਵਾਨ ਉਸੇ ਕਮਰੇ 'ਚ ਕਿਰਾਏ 'ਤੇ ਰਹਿੰਦਾ ਸੀ। ਦੋਸ਼ੀ ਨੇ ਪੀੜਤਾ ਨੂੰ ਘਟਨਾ ਬਾਰੇ ਕਿਸੇ ਨੂੰ ਦੱਸਣ 'ਤੇ ਜਾਨੋਂ ਮਾਰਨ ਦੀ ਧਮਕੀ ਦਿਤੀ ਸੀ। ਮੁਲਜ਼ਮ ਖ਼ਿਲਾਫ਼ ਮੁਹਾਲੀ ਦੇ ਨਵਾਂਗਾਓਂ ਥਾਣੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

ਇਹ ਵੀ ਪੜ੍ਹੋ: ਆਬਕਾਰੀ ਨੀਤੀ ਨੂੰ ਲੈ ਕੇ ਮਾਲਵਿੰਦਰ ਸਿੰਘ ਕੰਗ ਨੇ ਹਰਸਿਮਰਤ ਬਾਦਲ 'ਤੇ ਕੱਸਿਆ ਤੰਜ਼

ਪੀੜਤ ਦੀ ਮਾਂ ਨੇ ਦਸਿਆ ਕਿ ਉਹ ਕਿਰਾਏ ਦੇ ਮਕਾਨ ਵਿਚ ਰਹਿੰਦੀ ਹੈ। ਉਸ ਦਾ ਅਤੇ ਮੁਲਜ਼ਮ ਨੌਜਵਾਨ ਦੋਵਾਂ ਦਾ ਬਾਥਰੂਮ ਇਕੋ ਹੀ ਹੈ। ਰਾਤ ਕਰੀਬ 10 ਵਜੇ ਜਦੋਂ ਉਸ ਦੀ ਲੜਕੀ ਬਾਥਰੂਮ ਗਈ ਤਾਂ ਨੌਜਵਾਨਾਂ ਨੇ ਉਸ ਨੂੰ ਅੰਦਰ ਫੜ੍ਹ ਲਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਔਰਤ ਨੇ ਦੋਸ਼ ਲਾਇਆ ਕਿ ਉਕਤ ਨੌਜਵਾਨ ਨੇ ਪਹਿਲਾਂ ਵੀ ਕਈ ਵਾਰ ਉਸ ਦੀ ਧੀ ਨਾਲ ਬਲਾਤਕਾਰ ਕੀਤਾ ਸੀ ਪਰ ਧਮਕੀਆਂ ਮਿਲਣ ਕਾਰਨ ਉਸ ਦੀ ਲੜਕੀ ਨੇ ਇਹ ਗੱਲ ਕਿਸੇ ਨੂੰ ਨਹੀਂ ਦੱਸੀ।

ਇਹ ਵੀ ਪੜ੍ਹੋ: ਡੋਨਾਲਡ ਟਰੰਪ ਨੂੰ ਲੱਗਿਆ ਇਕ ਹੋਰ ਝਟਕਾ, ਐਲਿਜ਼ਾਬੈਥ ਜੀਨ ਕੈਰੋਲ ਦੇ ਖਿਲਾਫ ਮਾਣਹਾਨੀ ਦਾ ਦਾਅਵਾ ਹੋਇਆ ਖਾਰਜ

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਇਕ ਵਕੀਲ ਕੋਲ ਕੰਮ ਕਰਦਾ ਹੈ। ਉਸ ਦਾ ਪਰਿਵਾਰ ਉਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਦੋਸ਼ੀ ਦੀ ਭੈਣ ਨੇ ਪੀੜਤਾ ਦੇ ਭਰਾ ਖਿਲਾਫ ਪੁਲਿਸ ਨੂੰ ਸ਼ਿਕਾਇਤ ਵੀ ਦਿਤੀ ਹੈ। ਪੁਲਿਸ ਇਸ ਨੂੰ ਪੀੜਤਾ 'ਤੇ ਦਬਾਅ ਪਾਉਣ ਲਈ ਦਿਤੀ ਗਈ ਸ਼ਿਕਾਇਤ ਮੰਨ ਰਹੀ ਹੈ। ਫਿਰ ਵੀ ਪੁਲਿਸ ਇਸ ਸ਼ਿਕਾਇਤ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।