ਪੁਲਿਸ ਨੇ ਚੁੱਕੀ ਅੱਤ, ਖੜ੍ਹੀ ਮੋਟਰਸਾਈਕਲ ਦਾ ਕੱਟਿਆ ਚਲਾਨ, ਵੀਡੀਓ ਵਾਇਰਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਸ਼ੋਸਲ ਮੀਡੀਆ ‘ਤੇ ਵਾਇਰਲ ਵੀਡੀਓ ਦੀ ਲੋਕਾਂ ਵੱਲੋਂ ਨਿਖੇਧੀ

Invoice video viral

ਟੈ੍ਰਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਪੁਲਿਸ ਵੱਲੋਂ ਲੋਕਾਂ ਨਾਲ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਜਿਸ ਦਾ ਲੋਕਾਂ ਵੱਲੋਂ ਕਾਫ਼ੀ ਵਿਰੋਧ ਵੀ ਕੀਤਾ ਜਾ ਰਿਹਾ ਹੈ। ਇਕ ਅਜਿਹੀ ਹੀ ਵੀਡੀਓ ਸ਼ੋਸਲ ਮੀਡੀਆਂ ‘ਤੇ ਖ਼ੂਬ ਵਾਇਰਲ ਹੋ ਰਹੀ ਹੈ ਜਿਸ ਵਿਚ ਟ੍ਰੈਫਿਕ ਪੁਲਿਸ ਵੱਲੋਂ ਇਕ ਨੌਜਵਾਨ ਨਾਲ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਦਰਅਸਲ, ਪੁਲਿਸ ਵੱਲੋਂ ਨੌਜਵਾਨ ਦੀ ਸੜਕ ਦੇ ਕਿਨਾਰੇ ਖੜ੍ਹੀ ਮੋਟਰਸਾਈਕਲ ਦਾ ਚਲਾਨ ਕੱਟ ਦਿੱਤਾ ਗਿਆ।

ਜਿਸ ਦਾ ਨੌਜਵਾਨ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿਚ ਵਾਰ ਵਾਰ ਪੁਲਿਸ ਕੋਲੋਂ ਨੌਜਵਾਨ ਪੁੱਛ ਰਿਹਾ ਹੈ ਕਿ ਉਸ ਦੀ ਖੜ੍ਹੇ ਮੋਟਰਸਾਈਕਲ ਦਾ ਚਲਾਨ ਕਿਉ ਕੱਟਿਆ ਗਿਆ। ਇੰਨਾਂ ਹੀ ਨਹੀਂ ਪੁਲਿਸ ਵੱਲੋਂ ਨੌਜਵਾਨ ਨੂੰ ਇਹ ਵੀ ਕਿਹਾ ਜਾ ਰਿਹਾ ਹੈ ਕਿ ਬੇਸ਼ੱਕ ਜੋ ਉਹ ਵੀਡੀਓ ਬਣਾ ਰਿਹਾ ਹੈ ਭਾਵੇਂ ਕਿ ਇਹ ਵੀਡੀਓ ਨੌਜਵਾਨ ਕੋਰਟ ਵਿਚ ਵੀ ਦਿਖਾ ਦੇਵੇ ਪਰ ਉਹਨਾਂ ਨੂੰ ਕੋਈ ਪਰਵਾਹ ਨਹੀਂ ਹੈ।

ਫਿਲਹਾਲ ਇਹ ਵੀਡੀਓ ਕਿੱਥੈ ਦੀ ਹੈ ਇਸ ਬਾਰੇ ਅਜੇ ਕੁੱਝ ਪਤਾ ਨਹੀਂ ਲੱਗ ਸਕਿਆ ਪਰ ਸ਼ੋਸਲ ਮੀਡੀਆਂ ‘ਤੇ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਨੂੰ ਕਈ ਲੋਕਾਂ ਵੱਲੋਂ ਸਹੀ ਅਤੇ ਬਹੁਤੇ ਲੋਕਾਂ ਵੱਲੋਂ ਗਲਤ ਕਿਹਾ ਜਾ ਰਿਹਾ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਰਾਹਗੀਰਾਂ ਨਾਲ ਧੱਕੇਸ਼ਾਹੀ ਕਰਨ ਦਾ ਇਹ ਕੋਈ ਅਜਿਹਾ ਪਹਿਲਾ ਮਾਮਲਾ ਨਹੀਂ ਹੈ। ਪਹਿਲਾ ਵੀ ਅਜਿਹੇ ਅਨੇਕਾਂ ਮਾਮਲੇ ਸਾਹਮਣੇ ਆ ਚੁੱਕੇ ਹਨ।

ਉੱਥੇ ਹੀ ਲੋਕਾਂ ਨਾਲ ਸ਼ਰੇਆਮ ਕੀਤੇ ਜਾ ਰਹੇ ਧੱਕੇਸ਼ਾਹੀ ਦੇ ਕਈ ਮਾਮਲੇ ਟ੍ਰੈਫਿਕ ਮੁਲਾਜਮਾਂ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੇ ਹਨ। ਦਸ ਦਈਏ ਕਿ ਪਿਛਲੇ ਕੁੱਝ ਦਿਨਾਂ ਵਿਚ ਇਕ ਹੋਰ ਅਜਿਹੀ ਘਟਨਾ ਵਾਪਰੀ ਸੀ ਜਿਸ ਵਿਚ ਸਕੂਟਰ ਦਾ ਉਸ ਦੇ ਮੁੱਲ ਤੋਂ ਦੁਗਣਾ ਚਲਾਨ ਕੀਤਾ ਗਿਆ ਸੀ। 15 ਹਜ਼ਾਰ ਦੀ ਐਕਟਿਵਾ ਦਾ 23 ਹਜ਼ਾਰ ਜ਼ੁਰਮਾਨਾ ਕੀਤਾ ਗਿਆ। ਉਸ ਨੇ ਹੈਲਮੇਟ ਨਹੀਂ ਪਾਇਆ ਸੀ ਇਸ ਕਰ ਕੇ ਉਸ ਨੂੰ ਇੰਨੀ ਵੱਡੀ ਰਕਮ ਦਾ ਜ਼ੁਰਮਾਨਾ ਕੀਤਾ ਗਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।