ਬੰਗਾਲ: ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੇ ਘਰ 'ਤੇ ਬੰਬ ਨਾਲ ਹਮਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਜਪਾਲ ਜਗਦੀਪ ਧਨਖੜ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

BJP MP Arjun Singh's house bombed

 

ਕੋਲਕਾਤਾ: ਪੱਛਮੀ ਬੰਗਾਲ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਰਜੁਨ ਸਿੰਘ ਦੇ ਘਰ ਦੇ ਬਾਹਰ ਬੁੱਧਵਾਰ ਸਵੇਰੇ ਇੱਕ ਵੱਡਾ ਬੰਬ  (BJP MP Arjun Singh's house bombed) ਧਮਾਕਾ ਹੋਇਆ। ਰਾਜਪਾਲ ਜਗਦੀਪ ਧਨਖੜ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਧਨਖੜ ਨੇ ਲਿਖਿਆ ਕਿ ਪੱਛਮੀ ਬੰਗਾਲ ਵਿੱਚ ਹਿੰਸਾ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ।

 

 

ਹੋਰ ਵੀ ਪੜ੍ਹੋਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਵਿਵਾਦ ਕਾਂਗਰਸ ਲਈ ਫਾਇਦੇਮੰਦ -ਹਰੀਸ਼ ਰਾਵਤ

ਅੱਜ ਸਵੇਰੇ ਸੰਸਦ ਮੈਂਬਰ ਦੀ ਰਿਹਾਇਸ਼ ਦੇ ਬਾਹਰ ਹੋਇਆ ਬੰਬ ਧਮਾਕਾ  (BJP MP Arjun Singh's house bombed)  ਚਿੰਤਾ ਦਾ ਵਿਸ਼ਾ ਹੈ ਅਤੇ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਸਵਾਲ ਖੜ੍ਹੇ ਕਰਦਾ ਹੈ। ਮੈਨੂੰ ਇਸ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਦੀ ਉਮੀਦ ਹੈ। ਜਿਥੋਂ ਤਕ ਅਰਜੁਨ ਸਿੰਘ ਦੀ ਸੁਰੱਖਿਆ ਦਾ ਸਵਾਲ ਹੈ, ਇਹ ਮੁੱਦਾ ਪਹਿਲਾਂ ਵੀ ਉਠਾਇਆ ਜਾ ਚੁੱਕਾ ਹੈ।

 

ਹੋਰ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਮਾਂ ਦਾ ਦੇਹਾਂਤ, ਕਈ ਦਿਨਾਂ ਤੋਂ ਸੀ ਬਿਮਾਰ

ਜਾਣਕਾਰੀ ਅਨੁਸਾਰ ਜਦੋਂ ਘਰ 'ਤੇ ਬੰਬ ਨਾਲ  (BJP MP Arjun Singh's house bombed) ਹਮਲਾ ਕੀਤਾ ਗਿਆ ਤਾਂ ਸੰਸਦ ਮੈਂਬਰ ਅਤੇ ਪ੍ਰਦੇਸ਼ ਭਾਜਪਾ ਦੇ ਉਪ ਪ੍ਰਧਾਨ ਅਰਜੁਨ ਸਿੰਘ ਮੌਜੂਦ ਨਹੀਂ ਸਨ। ਹਾਲਾਂਕਿ ਉਸ ਸਮੇਂ ਉਸ ਦੇ ਪਰਿਵਾਰਕ ਮੈਂਬਰ ਘਰ ਵਿੱਚ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਤਾਂ ਜੋ ਹਮਲਾਵਰਾਂ ਦਾ ਪਤਾ ਲਗਾਇਆ ਜਾ ਸਕੇ।

 

 

 

ਹੋਰ ਵੀ ਪੜ੍ਹੋ: ਬਟਾਲਾ ਨੂੰ ਪੰਜਾਬ ਦਾ 24ਵਾਂ ਜ਼ਿਲ੍ਹਾ ਐਲਾਨਣ ਦਾ ਮਸਲਾ: ਬਾਜਵਾ ਤੇ ਰੰਧਾਵਾ ਦੀ ਮੁੜ CM ਨੂੰ ਚਿੱਠੀ