ਕਰਨਾਲ ਕਿਸਾਨ ਮਹਾਂਪੰਚਾਇਤ: ਅੱਜ ਵੀ ਬੰਦ ਰਹਿਣਗੀਆਂ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਸਾਨ ਮਹਾਂਪੰਚਾਇਤ (Karnal Kisan Mahapanchayat) ਦੇ ਚਲਦਿਆਂ ਹਰਿਆਣਾ ਸਰਕਾਰ ਨੇ ਅੱਜ ਵੀ ਇੰਟਰਨੈੱਟ, ਐਸਐਮਐਸ ਅਤੇ ਹੋਰ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ।

Mobile internet, SMS service suspension extended in Karnal

ਕਰਨਾਲ: ਹਰਿਆਣਾ ਦੇ ਕਰਨਾਲ ਵਿਚ ਕਿਸਾਨ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਜਾਰੀ ਕਿਸਾਨ ਮਹਾਂਪੰਚਾਇਤ (Karnal Kisan Mahapanchayat) ਦੇ ਚਲਦਿਆਂ ਹਰਿਆਣਾ ਸਰਕਾਰ ਨੇ ਅੱਜ ਵੀ ਇੰਟਰਨੈੱਟ, ਐਸਐਮਐਸ ਅਤੇ ਹੋਰ ਸੇਵਾਵਾਂ ਬੰਦ (Mobile internet, SMS service suspension extended) ਰੱਖਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਮੰਗਲਵਾਰ ਦੇਰ ਰਾਤ ਇਕ ਨੋਟਿਸ ਜਾਰੀ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ।

ਹੋਰ ਪੜ੍ਹੋ: ਚੋਣ ਪ੍ਰਚਾਰ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 'ਤੇ ਪੱਥਰਾਂ

ਨਵੇਂ ਨੋਟਿਸ ਮੁਤਾਬਕ ਇਹ ਸੇਵਾਵਾਂ ਬੁੱਧਵਾਰ ਸਵੇਰੇ 12 ਵਜੇ ਤੋਂ ਰਾਤ 11.59 ਵਜੇ ਤੱਕ ਬੰਦ ਰਹਿਣਗੀਆਂ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦੁਪਹਿਰ 12.30 ਵਜੇ ਤੋਂ ਰਾਤ 11.59 ਵਜੇ ਤੱਕ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ। 

ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਵਿਵਾਦ ਕਾਂਗਰਸ ਲਈ ਫਾਇਦੇਮੰਦ -ਹਰੀਸ਼ ਰਾਵਤ

ਸਰਕਾਰੀ ਨੋਟਿਸ ਵਿਚ ਇੰਟਰਨੈੱਟ ਬੰਦ ਕਰਨ ਪਿੱਛੇ ਝੂਠੀਆਂ ਅਫ਼ਵਾਹਾਂ ਦੇ ਪ੍ਰਸਾਰ, ਗਲਤ ਸੂਚਨਾ ਅਤੇ ਇੰਟਰਨੈੱਟ ਦੀ ਦੁਰਵਰਤੋਂ ਨੂੰ ਕਾਰਨ ਦੱਸਿਆ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨ ਕਰਨਾਲ ਵਿਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਗੱਲਬਾਤ ਬੇਨਤੀਜਾ ਰਹਿਣ ਤੋਂ ਬਾਅਦ ਕਿਸਾਨ ਜ਼ਿਲ੍ਹਾ ਸਕੱਤਰੇਤ ਦਾ ਘਿਰਾਉ ਕਰਨ ਲਈ ਨਿਕਲੇ ਜਿਸ ਤੋਂ ਬਾਅਦ ਪੁਲਿਸ ਨੇ ਅਨਾਜ ਮੰਡੀ ਤੋਂ ਸਕੱਤਰੇਤ ਵੱਲ ਜਾ ਰਹੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਕਿਸਾਨ ਅੱਗੇ ਵਧਣ 'ਤੇ ਅੜੇ ਰਹੇ।

ਹੋਰ ਪੜ੍ਹੋ: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਮਾਂ ਦਾ ਦੇਹਾਂਤ, ਕਈ ਦਿਨਾਂ ਤੋਂ ਸਨ ਬਿਮਾਰ

ਇਸ ਤੋਂ ਬਾਅਦ ਪੁਲਿਸ ਨੇ ਰਾਕੇਸ਼ ਟਿਕੈਤ ਅਤੇ ਯੋਗਿੰਦਰ ਯਾਦਵ ਸਮੇਤ ਕੁੱਝ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ | ਹਾਲਾਂਕਿ ਕੁੱਝ ਦੇਰ ਬਾਅਦ ਉਹਨਾਂ ਨੂੰ  ਛੱਡ ਦਿਤਾ ਗਿਆ| ਆਖ਼ਰ ਹਜ਼ਾਰਾਂ ਕਿਸਾਨ ਪੁਲਿਸ ਦੀਆਂ ਸਾਰੀਆਂ ਰੋਕਾਂ ਅਤੇ ਬੈਰੀਕੇਡ ਤੋੜਦੇ ਹੋਏ ਮਿੰਨੀ ਸਕੱਤਰੇਤ ਤੱਕ ਪਹੁੰਚ ਗਏ ਅਤੇ ਉੱਥੇ ਹੀ ਪੱਕਾ ਮੋਰਚਾ ਲਾ ਦਿੱਤਾ।