ਲੱਦਾਖ਼ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.2
ਭੂਚਾਲ ਕਾਰਨ ਕੋਈ ਨੁਕਸਾਨ ਹੋਣ ਦੀ ਖ਼ਬਰ ਸਾਹਮਣੇ ਨਹੀਂ ਆਈ
ਨਵੀਂ ਦਿੱਲੀ - ਅੱਜ ਸਵੇਰੇ 9 ਵਜ ਕੇ 22 ਮਿੰਟ 'ਤੇ ਲੱਦਾਖ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ ਹੈ। ਫਿਲਹਾਲ ਭੂਚਾਲ ਕਾਰਨ ਕੋਈ ਨੁਕਸਾਨ ਹੋਣ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ।
ਦੱਸ ਦਈਏ ਕਿ ਬੁੱਧਵਾਰ ਨੂੰ ਭੂਚਾਲ ਦੇ ਝਟਕੇ ਮਨੀਪੁਰ ਦੇ ਉਕਰੂਲ ਜ਼ਿਲ੍ਹੇ ਵਿਚ ਤੜਕੇ ਕਰੀਬ 3.32 ਵਜੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 4.3 ਦੱਸੀ ਗਈ ਸੀ। ਨੈਸ਼ਨਲ ਸੈਂਟਰ ਫਾਰ ਸੀਜ਼ਮੋਲੋਜੀ (ਐਨਸੀਐਸ) ਦੀ ਰਿਪੋਰਟ ਦੇ ਅਨੁਸਾਰ, ਭੂਚਾਲ ਦਾ ਕੇਂਦਰ ਭੂਮੀਗਤ 10 ਕਿਲੋਮੀਟਰ ਦੀ ਡੂੰਘਾਈ ਤੇ ਸੀ।
ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਪਾਲਘਰ ਵਿਚ ਮੰਗਲਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ ਸੀ। ਭੂਚਾਲ ਦੇ ਨੈਸ਼ਨਲ ਸੈਂਟਰ ਦੇ ਅਨੁਸਾਰ ਭੂਚਾਲ ਦੇ ਝਟਕੇ ਰਾਤ 9: 33 ਵਜੇ ਪਾਲਘਰ ਵਿਚ ਮਹਿਸੂਸ ਕੀਤੇ ਗਏ।