ਨਹੀਂ ਰਹੇ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ, ਦਿੱਲੀ ਦੇ ਹਸਪਤਾਲ 'ਚ ਲਿਆ ਆਖਰੀ ਸਾਹ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਦੇ ਐਸਕਾਰਟ ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

Ram Vilas Paswan

ਨਵੀਂ ਦਿੱਲੀ: ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ  74 ਸਾਲ ਦੀ ਉਮਰ ‘ਚ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਹ ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਸਨ। ਉਨ੍ਹਾਂ ਦਾ ਇਲਾਜ ਦਿੱਲੀ ਸਥਿਤ ਐਸਕਾਰਟ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿਥੇ ਵੀਰਵਾਰ ਨੂੰ ਉਨ੍ਹਾਂ ਨੇ ਆਖਰੀ ਸਾਹ ਲਿਆ।

ਇਸ ਗੱਲ ਦੀ ਜਾਣਕਾਰੀ ਉਨ੍ਹਾਂ ਦੇ ਬੇਟੇ ਚਿਰਾਗ ਪਾਸਵਾਨ ਨੇ ਟਵਿੱਟਰ ਦੇ ਜ਼ਰੀਏ ਦਿਤੀ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ, 'ਪਾਪ...ਤੁਸੀਂ ਇਸ ਦੁਨੀਆ 'ਚ ਨਹੀਂ ਹੋ ਪਰ ਮੈਨੂੰ ਪਤਾ ਹੈ ਤੁਸੀਂ ਜਿਥੇ ਵੀ ਹੋ ਮੇਰੇ ਨਾਲ ਹੋ।

ਹਾਲ ਹੀ 'ਚ ਦਿੱਲੀ ਦੇ ਇਕ ਹਸਪਤਾਲ ਵਿਚ ਉਨ੍ਹਾਂ ਦੀ ਦਿਲ ਦੀ ਸਰਜਰੀ ਹੋਈ ਸੀ। ਪਾਸਵਾਨ ਪਿਛਲੇ ਪੰਜ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਸਰਗਰਮ ਰਾਜਨੀਤੀ ਵਿੱਚ ਰਹੇ ਅਤੇ ਦੇਸ਼ ਦੇ ਸਭ ਤੋਂ ਮਸ਼ਹੂਰ ਦਲਿਤ ਨੇਤਾਵਾਂ ਵਿਚੋਂ ਇਕ ਸੀ।