ਰਣਜੀਤ ਕਤਲ ਮਾਮਲੇ ‘ਚ ਰਾਮ ਰਹੀਮ ਦੋਸ਼ੀ ਕਰਾਰ, 12 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਣਜੀਤ ਸਿੰਘ ਕਤਲ ਮਾਮਲੇ ਵਿਚ ਪੰਚਕੁਲਾ ਦੀ ਸੀਬੀਆਈ ਅਦਾਲਤ ਨੇ ਡੇਰਾ ਮੁਖੀ ਰਾਮ ਰਹੀਮ ਸਣੇ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ।

CBI court convicts Ram Rahim and four others in Ranjit Singh murder case

ਨਵੀਂ ਦਿੱਲੀ: ਰਣਜੀਤ ਸਿੰਘ ਕਤਲ ਮਾਮਲੇ ਵਿਚ ਪੰਚਕੁਲਾ ਦੀ ਸੀਬੀਆਈ ਅਦਾਲਤ ਨੇ ਡੇਰਾ ਮੁਖੀ ਰਾਮ ਰਹੀਮ ਸਣੇ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿਚ ਹੁਣ 12 ਅਕਤੂਬਰ ਨੂੰ ਸਾਰੇ ਦੋਸ਼ੀਆਂ ਨੂੰ ਸਜ਼ਾ ਸੁਣਾਈ ਜਾਵੇਗੀ। ਸ਼ੁੱਕਰਵਾਰ ਨੂੰ ਮਾਮਲੇ ਵਿਚ ਆਰੋਪੀ ਅਵਤਾਰ, ਜਸਵੀਰ ਅਤੇ ਸਬਦੀਲ ਅਦਾਲਤ ਵਿਚ ਪੇਸ਼ ਹੋਏ। ਜਦਕਿ ਡੇਰਾ ਮੁਖੀ ਰਾਮ ਰਹੀਮ ਅਤੇ ਕ੍ਰਿਸ਼ਨ ਕੁਮਾਰ ਨੇ ਵੀਡੀਓ ਕਾਨਫਰੰਸ ਜ਼ਰੀਏ ਸੁਣਵਾਈ ਵਿਚ ਹਿੱਸਾ ਲਿਆ।

ਹੋਰ ਪੜ੍ਹੋ: ਲਖੀਮਪੁਰ ਖੀਰੀ ਮਾਮਲਾ: ਨੋਟਿਸ ਦੇ ਬਾਵਜੂਦ ਕ੍ਰਾਈਮ ਬ੍ਰਾਂਚ ਸਾਹਮਣੇ ਨਹੀਂ ਪੇਸ਼ ਹੋਏ ਆਸ਼ੀਸ਼ ਮਿਸ਼ਰਾ  

ਸੁਣਵਾਈ ਦੌਰਾਨ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿਚ ਪਹਿਲਾਂ 26 ਅਗਸਤ ਨੂੰ ਫੈਸਲਾ ਸੁਣਾਉਣਾ ਸੀ। ਜ਼ਿਕਰਯੋਗ ਹੈ ਕਿ 10 ਜੁਲਾਈ 2002 ਨੂੰ ਡੇਰੇ ਦੇ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਰਣਜੀਤ ਦਾ ਕਤਲ ਹੋਇਆ ਸੀ।

ਹੋਰ ਪੜ੍ਹੋ: ਲਖੀਮਪੁਰ ਘਟਨਾ: PM ਮੋਦੀ ਦੀ ਚੁੱਪੀ ’ਤੇ ਕਪਿਲ ਸਿੱਬਲ ਦਾ ਸਵਾਲ, ‘ਮੋਦੀ ਜੀ, ਤੁਸੀਂ ਚੁੱਪ ਕਿਉਂ ਹੋ?’  

 ਡੇਰਾ ਪ੍ਰਬੰਧਕ ਨੂੰ ਸ਼ੱਕ ਸੀ ਕਿ ਰਣਜੀਤ ਨੇ ਸਾਧਵੀ ਬਲਾਤਕਾਰ ਦੀ ਚਿੱਠੀ ਆਪਣੀ ਭੈਣ ਤੋਂ ਲਿਖਵਾਈ ਸੀ। ਪੁਲਿਸ ਜਾਂਚ ਤੋਂ ਅਸੰਤੁਸ਼ਟ ਰਣਜੀਤ ਦੇ ਪਿਤਾ ਨੇ ਜਨਵਰੀ 2003 'ਚ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ।