ਲਖੀਮਪੁਰ ਘਟਨਾ: PM ਮੋਦੀ ਦੀ ਚੁੱਪੀ ’ਤੇ ਕਪਿਲ ਸਿੱਬਲ ਦਾ ਸਵਾਲ, ‘ਮੋਦੀ ਜੀ, ਤੁਸੀਂ ਚੁੱਪ ਕਿਉਂ ਹੋ?’

ਏਜੰਸੀ

ਖ਼ਬਰਾਂ, ਰਾਸ਼ਟਰੀ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।

PM Modi and Kapil Sibal

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਆਗੂ ਕਪਿਲ ਸਿੱਬਲ ਨੇ ਪ੍ਰਧਾਨ ਮੰਤਰੀ ਨੂੰ ਸਵਾਲ ਕਰਦਿਆਂ ਇਕ ਟਵੀਟ ਕੀਤਾ ਹੈ। ਉਹਨਾਂ ਪੀਐਮ ਮੋਦੀ ਨੂੰ ਪੁੱਛਿਆ ਕਿ ਜੇ ਉਹ ਵਿਰੋਧੀ ਧਿਰ ਵਿਚ ਹੁੰਦੇ ਤਾਂ ਉਹਨਾਂ ਦੀ ਕੀ ਪ੍ਰਤੀਕਿਰਿਆ ਹੁੰਦੀ?

ਹੋਰ ਪੜ੍ਹੋ: BJP MP ਦਾ ਸ਼ਾਹਰੁਖ਼ ਖ਼ਾਨ 'ਤੇ ਹਮਲਾ, ‘ਇਹੀ ਲੋਕ ਕਹਿੰਦੇ ਨੇ ਕਿ ਅਸੀਂ ਭਾਰਤ ’ਚ ਸੁਰੱਖਿਅਤ ਨਹੀਂ’

ਕਪਿਲ ਸਿੱਬਲ ਨੇ ਲਿਖਿਆ, “ਮੋਦੀ ਜੀ, ਤੁਸੀਂ ਚੁੱਪ ਕਿਉਂ ਹੋ? ਸਾਨੂੰ ਤੁਹਾਡੇ ਵਲੋਂ ਹਮਦਰਦੀ ਦਾ ਸਿਰਫ ਇਕ ਸ਼ਬਦ ਚਾਹੀਦਾ। ਇਹ ਮੁਸ਼ਕਲ ਨਹੀਂ ਹੋਣਾ ਚਾਹੀਦਾ! ਜੇ ਤੁਸੀਂ ਵਿਰੋਧੀ ਧਿਰ ਵਿਚ ਹੁੰਦੇ ਤਾਂ ਤੁਹਾਡੀ ਕੀ ਪ੍ਰਤੀਕਿਰਿਆ ਹੁੰਦੀ? ਕਿਰਪਾ ਕਰਕੇ ਸਾਨੂੰ ਦੱਸੋ”।

ਹੋਰ ਪੜ੍ਹੋ: ਅੱਜ ਲਖੀਮਪੁਰ ਪਹੁੰਚਣਗੇ ਨਵਜੋਤ ਸਿੱਧੂ, ਮੰਤਰੀਆਂ ਤੇ ਵਿਧਾਇਕਾਂ ਨਾਲ UP ਜਾਣ ਦੀ ਮਿਲੀ ਇਜਾਜ਼ਤ

ਦਰਅਸਲ ਬੀਤੇ ਦਿਨੀਂ ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਵਿਚ ਵਾਪਰੇ ਸੜਕ ਹਾਦਸੇ ਨੂੰ ਲੈ ਕੇ ਦੁੱਖ ਜ਼ਾਹਿਰ ਕੀਤਾ ਸੀ, ਇਸ ਹਾਦਸੇ ਵਿਚ 15 ਲੋਕਾਂ ਦੀ ਮੌਤ ਹੋ ਗਈ। ਪੀਐਮਓ ਦੇ ਅਧਿਕਾਰਤ ਟਵਿਟਰ ਹੈਂਡਲ ਤੋਂ ਕੀਤੇ ਗਏ ਟਵੀਟ ਜ਼ਰੀਏ ਹਾਦਸੇ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ। ਖ਼ਬਰਾਂ ਅਨੁਸਾਰ ਇਸ ਤੋਂ ਬਾਅਦ ਲੋਕਾਂ ਨੇ ਲਖੀਮਪੁਰ ਦੀ ਘਟਨਾ ’ਤੇ ਪੀਐਮ ਮੋਦੀ ਦੀ ਚੁੱਕੀ ਨੂੰ ਲੈ ਕੇ ਸਵਾਲ ਚੁੱਕੇ।