ਲਖੀਮਪੁਰ ਹਿੰਸਾ 'ਤੇ ਬੋਲੇ ਯੋਗੀ ਆਦਿੱਤਿਆਨਾਥ, 'ਬਗੈਰ ਸਬੂਤ ਨਹੀਂ ਹੋਵੇਗੀ ਕਿਸੇ ਦੀ ਵੀ ਗ੍ਰਿਫਤਾਰੀ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

'ਕਿਸੇ ਦਬਾਅ ’ਚ ਨਹੀਂ ਕੀਤੀ ਜਾਵੇਗੀ ਕੋਈ ਕਾਰਵਾਈ'

Yogi Adityanath

 

ਗੋਰਖਪੁਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ  ਨੇ ਲਖੀਮਪੁਰ ਹਿੰਸਾ 'ਤੇ ਬਿਆਨ ਦਿੰਦਿਆ ਕਿਹਾ ਕਿ ਇਹ ਘਟਨਾ ਦੁਖਦਾਈ ਅਤੇ ਮੰਦਭਾਗੀ ਹੈ। ਸਰਕਾਰ ਇਸ ਦੀ ਤਹਿ ਤੱਕ ਜਾ ਰਹੀ ਹੈ। ਲੋਕਤੰਤਰ ਵਿੱਚ ਹਿੰਸਾ ਦੀ ਕੋਈ ਥਾਂ ਨਹੀਂ ਹੈ। ਕੋਈ ਵੀ ਹੋਵੇ, ਕਾਨੂੰਨ ਸਾਰਿਆਂ ਲਈ ਬਰਾਬਰ ਹੈ ਪਰ ਹਾਈ ਕੋਰਟ ਦਾ ਇਹ ਵੀ ਫੈਸਲਾ ਹੈ ਕਿ ਗ੍ਰਿਫਤਾਰੀ ਤੋਂ ਪਹਿਲਾਂ ਲੋੜੀਂਦੇ ਸਬੂਤ ਹੋਣੇ ਚਾਹੀਦੇ ਹਨ।

 

 

ਅਸੀਂ ਸਿਰਫ ਦੋਸ਼ਾਂ ਵਿੱਚ ਕਿਸੇ ਨੂੰ ਗ੍ਰਿਫਤਾਰ ਨਹੀਂ ਕਰਾਂਗੇ। ਅਸੀਂ ਸਬੂਤ ਮਿਲਣ ਤੋਂ ਬਾਅਦ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਭਾਵੇਂ ਉਹ ਭਾਜਪਾ ਦਾ ਵਿਧਾਇਕ ਹੋਵੇ ਜਾਂ ਵਿਰੋਧੀ ਧਿਰ ਦਾ ਨੇਤਾ।

 

 

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤ ਅਸ਼ੀਸ਼ ਮਿਸ਼ਰਾ ਦੀ ਗ੍ਰਿਫ਼ਤਾਰੀ ਨਾ ਹੋਣ ਸਬੰਧੀ ਯੋਗੀ ਨੇ ਕਿਹਾ ਕਿ ਕਾਨੂੰਨ ਨੂੰ ਹੱਥਾਂ ਵਿੱਚ ਲੈਣ ਦੀ ਕਿਸੇ ਨੂੰ ਖੁੱਲ੍ਹ ਨਹੀਂ ਪਰ ਕਿਸੇ ਦਬਾਅ ’ਚ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। 

ਪੁਲਿਸ ਵੱਲੋਂ ਇੱਕ ਐਸਆਈਟੀ ਅਤੇ ਇੱਕ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਮਾਮਲੇ ਦੀ ਤਹਿ ਤੱਕ ਪਹੁੰਚ ਜਾਵੇਗਾ। ਸਾਰੇ ਲੋੜੀਂਦੇ ਲੋਕਾਂ ਦੀ ਗ੍ਰਿਫਤਾਰੀ ਸ਼ੁਰੂ ਹੋ ਗਈ ਹੈ। ਸਮੁੱਚੇ ਮਾਮਲੇ ਵਿੱਚ ਨਿਰਪੱਖ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ।