ਮਹਾਰਾਸ਼ਟਰ 'ਚ ਬੱਸ ਨੂੰ ਲੱਗੀ ਭਿਆਨਕ ਅੱਗ, 1 ਬੱਚੇ ਸਮੇਤ ਜ਼ਿੰਦਾ ਸੜੇ 11 ਲੋਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ

photo

 

ਨਾਸਿਕ: ਮਹਾਰਾਸ਼ਟਰ ਦੇ ਨਾਸਿਕ ਵਿੱਚ ਸ਼ੁੱਕਰਵਾਰ-ਸ਼ਨੀਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ ਤੇ ਵੇਖਦੇ ਹੀ ਵੇਖਦੇ ਬੱਸ ਅੱਗ ਦਾ ਗੋਲਾ ਬਣ ਗਈ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਅਤੇ ਫਾਇਰ ਬ੍ਰਿਗੇਡ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਇਸ ਹਾਦਸੇ 'ਚ ਇਕ ਬੱਚੇ ਸਮੇਤ 11 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਬੱਸ ਯਾਤਰੀ ਜ਼ਖਮੀ ਵੀ ਹੋਏ ਹਨ।

ਸਥਾਨਕ ਪੁਲਿਸ ਮੁਤਾਬਕ ਸ਼ੁਰੂਆਤੀ ਤੌਰ 'ਤੇ ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ ਸੀ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਪੁਲਿਸ ਅਤੇ ਫਾਇਰ ਬ੍ਰਿਗੇਡ ਨੇ ਬੱਸ 'ਚੋਂ ਸਵਾਰੀਆਂ ਨੂੰ ਬਾਹਰ ਕੱਢਿਆ। ਇਹ ਹਾਦਸਾ ਨਾਸਿਕ-ਔਰੰਗਾਬਾਦ ਹਾਈਵੇਅ 'ਤੇ ਤੜਕੇ ਵਾਪਰਿਆ। ਜ਼ਖਮੀਆਂ ਨੂੰ ਹਸਪਤਾਲ 'ਚ ਕਰਵਾਇਆ ਦਾਖਲ ਕਰਵਾਇਆ ਗਿਆ। ਪੁਲਿਸ ਘਟਨਾ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ।