ਨੋਟਬੰਦੀ ਸੀ ਅਤਿਵਾਦੀ ਹਮਲਾ-ਰਾਹੁਲ ਗਾਂਧੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਨੋਟਬੰਦੀ ਨੂੰ ਪੂਰੇ ਹੋਏ ਤਿੰਨ ਸਾਲ

Rahul Gandhi

ਨਵੀਂ ਦਿੱਲੀ : ਨੋਟਬੰਦੀ ਨੂੰ ਤਿੰਨ ਸਾਲ ਪੂਰੇ ਹੋਣ 'ਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਸਰਕਾਰ ਉੱਤੇ ਹਮਲਾ ਬੋਲਿਆ। ਉਨ੍ਹਾਂ ਨੋਟਬੰਦੀ ਨੂੰ ਅਤਿਵਾਦੀ ਹਮਲਾ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਨੋਟਬੰਦੀ ਅਤਿਵਾਦੀ ਹਮਲੇ ਨੂੰ ਤਿੰਨ ਸਾਲ ਬੀਤ ਗਏ ਹਨ। ਜਿਸ ਨੇ ਭਾਰਤੀ ਅਰਥਵਿਵਸਥਾ ਨੂੰ ਤਬਾਹ ਕਰ ਦਿੱਤਾ, ਕਈ ਲੋਕਾਂ ਦੀ ਜਾਨ ਲੈ ਲਈ, ਕਈ ਛੋਟੇ ਕਾਰੋਬਾਰ ਖਤਮ ਕਰ ਦਿੱਤੇ ਅਤੇ ਲੱਖਾਂ ਭਾਰਤੀਆਂ ਨੂੰ ਬੇਰੁਜ਼ਗਾਰ ਕਰ ਦਿੱਤਾ। ਉਨ੍ਹਾਂ ਨੇ  ਹੈਸਟੈਗ ਡਿਮੋਨੋਟਾਈਜੇਸ਼ਨ ਡਿਜਾਸਟਰ ਦੀ ਵਰਤੋਂ ਕਰਦੇ ਹੋਏ ਕਿਹਾ ਕਿ ਇਸ ਨਿੰਦਨਯੋਗ ਹਮਲੇ ਦੇ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਦੇ ਸਾਹਮਣੇ ਲਿਆਉਣਾ ਬਾਕੀ ਹੈ।

ਦੱਸ ਦਈਏ ਕਿ 8 ਨਵੰਬਰ 2016 ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਕੇ 500 ਅਤੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ।