AAP ਨੇ ਅਨਮੋਲ ਗਗਨ ਮਾਨ ਨੂੰ ਸੌਂਪੀ ਵੱਡੀ ਜ਼ਿਮੇਵਾਰੀ, ਕੇਜਰੀਵਾਲ ਨੇ ਟਵੀਟ ਕਰ ਦਿੱਤੀ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੇਜਰੀਵਾਲ ਨੇ ਬਕਾਇਦਾ ਟਵੀਟ ਰਾਹੀਂ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੂੰ ਦਿੱਤੀ ਵਧਾਈ

Anmol Gagan Mann, Kejriwal

ਚੰਡੀਗੜ੍ਹ- ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੂੰ ਆਮ ਆਦਮੀ ਪਾਰਟੀ ਨੇ ਵੱਡੀ ਜਿੰਮੇਵਾਰੀ ਦਿੰਦਿਆਂ ਪੰਜਾਬ ਯੂਥ ਵਿੰਗ ਦੀ ਸਹਿ ਪ੍ਰਧਾਨ ਨਿਯੁਕਤ ਕੀਤਾ ਹੈ।  ਇਸ ਲਈ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਬਕਾਇਦਾ ਟਵੀਟ ਰਾਹੀਂ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ  ਨੂੰ ਟਵੀਟ ਜਰੀਏ ਵਧਾਈ ਵੀ ਦਿੱਤੀ ਹੈ। ਇਸ ਟਵੀਟ' 'ਚ ਲਿਖਿਆ ਹੈ ਕਿ ਸੂਬੇ 'ਚ ਆਪਣੇ ਸੰਗਠਨਾਤਕਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਅਨਮੋਲ ਗਗਨ ਮਾਨ ਪੰਜਾਬ ਯੂਥ ਵਿੰਗ ਦੀ ਸਹਿ ਪ੍ਰਧਾਨ ਨਿਯੁਕਤ ਕੀਤਾ ਹੈ। 

ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ "ਅਨਮੋਲ ਗਗਨ ਮਾਨ ਜੀ, ਪੰਜਾਬ ਦਾ ਯੂਥ ਦਰ ਦਰ ਭਟਕ ਰਿਹਾ ਹੈ, ਉਸ ਨੂੰ ਸਿਰਫ ਪਾਰਟੀ ਤੇ ਭਰੋਸਾ ਹੈ, ਨਵੀਂ ਜ਼ਿਮੇਵਾਰੀ ਲਈ ਵਧਾਈ, ਪੰਜਾਬ ਦੇ ਯੂਥ ਨਾਲ ਮਿਲ ਕੇ ਨਵਾਂ ਪੰਜਾਬ ਬਣਾਓ।" 

ਜਿਕਰਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਹੀ ਮਸ਼ਹੂਰ ਗਾਇਕ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ ਸੀ,ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਅਨਮੋਲ ਗਗਨ ਮਾਨ ਨੂੰ ਆਪ ਵਿਚ ਸ਼ਾਮਲ ਕਰਵਾਇਆ ਸੀ, ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਨਮੋਲ ਗਗਨ ਪਾਰਟੀ ਦੇ ਕੰਮਾਂ ਵਿੱਚ ਕਾਫ਼ੀ ਐਕਟਿਵ ਨਜ਼ਰ ਆ ਰਹੀ ਸੀ, ਹੁਣ ਉਨ੍ਹਾਂ ਨੂੰ ਪਾਰਟੀ ਨੇ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ ਹੈ, 2022 ਦੀਆਂ ਚੋਣਾਂ ਨੂੰ ਵੇਖ ਦੇ ਹੋਏ ਅਨਮੋਲ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।