ਕਾਂਗਰਸੀ ਵਿਧਾਇਕ ਫ਼ਤਿਹ ਜੰਗ ਬਾਜਵਾ ਦਾ ਕੇਜਰੀਵਾਲ 'ਤੇ ਤਿੱਖਾ ਹਮਲਾ
ਕਿਹਾ - ਪੰਜਾਬ 'ਤੇ ਲਗਾਏ ਜਾ ਰਹੇ ਹਨ ਬੇਬੁਨਿਆਦ ਦੋਸ਼
Fatehjang Singh Bajwa
ਚੰਡੀਗੜ੍ਹ : ਕਾਂਗਰਸੀ ਵਿਧਾਇਕ ਫ਼ਤਿਹ ਜੰਗ ਬਾਜਵਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਦਰਅਸਲ ਕੇਜਰੀਵਾਲ ਨੇ ਦਿੱਲੀ ਵਿਚ ਵੱਧਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ 'ਤੇ ਬਾਜਵਾ ਨੇ ਕਿਹਾ ਕਿ ਕੇਜਰੀਵਾਲ ਪੰਜਾਬ 'ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ।
ਦਿੱਲੀ ਦਾ ਮਾਹੌਲ ਪੰਜਾਬ ਕਾਰਨ ਨਹੀਂ, ਸਗੋਂ ਦੀਵਾਲੀ ਮੌਕੇ ਸਵੇਰੇ 4 ਵਜੇ ਤੱਕ ਚਲਾਏ ਜਾਣ ਵਾਲੇ ਪਟਾਕਿਆਂ ਕਾਰਨ ਖ਼ਰਾਬ ਹੋਇਆ। ਪੰਜਾਬ ਨੂੰ ਸਿਰਫ਼ ਬਦਨਾਮ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਿਸਾਨ ਹੁਣ ਪਰਾਲੀ ਨਹੀਂ ਸਾੜ ਰਹੇ ਸਗੋਂ ਪਰਾਲੀ ਨੂੰ ਵੇਚ ਰਹੇ ਹਨ। ਇਸ ਦੇ ਨਾਲ ਹੀ ਦਿੱਲੀ ਵਿਚ ਕੋਈ ਪ੍ਰਬੰਧ ਨਹੀਂ ਕੀਤੇ ਗਏ ਹਨ।