ਕੋਰੋਨਾ ਕਾਲ ਦੌਰਾਨ ਲਾਸ਼ਾਂ ਦਾ ਅੰਤਿਮ ਸਸਕਾਰ ਕਰਨ ਵਾਲੇ ਜਤਿੰਦਰ ਸਿੰਘ ਨੂੰ ਮਿਲਿਆ ਪਦਮ ਸ਼੍ਰੀ ਪੁਰਸਕਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਸ਼ਹੀਦ ਭਗਤ ਸਿੰਘ ਸੇਵਾ ਦਲ ਦੇ ਸੰਸਥਾਪਕ ਜਤਿੰਦਰ ਸਿੰਘ ਸੰਟੀ ਨੂੰ ਸਮਾਜ ਸੇਵਾ ਲਈ ਰਾਸ਼ਟਰਪਤੀ ਵਲੋਂ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।

Jitender Singh Shunty Receive padma Shri Award

ਨਵੀਂ ਦਿੱਲੀ: ਕੋਰੋਨਾ ਕਾਲ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਲਾਵਾਰਿਸ ਲਾਸ਼ਾ ਦਾ ਅੰਤਿਮ ਸਸਕਾਰ ਕਰਨ ਵਾਲੇ ਸ਼ਹੀਦ ਭਗਤ ਸਿੰਘ ਸੇਵਾ ਦਲ ਦੇ ਸੰਸਥਾਪਕ ਜਤਿੰਦਰ ਸਿੰਘ ਸੰਟੀ ਨੂੰ ਸਮਾਜ ਸੇਵਾ ਲਈ ਰਾਸ਼ਟਰਪਤੀ ਵਲੋਂ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਪੁਰਸਕਾਰ ਮਿਲਣ ਤੋਂ ਬਾਅਦ ਉਹਨਾਂ ਕਿਹਾ ਕਿ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿਚ ਦੇਸ਼ ਲਈ ਫਾਂਸੀ ਦਾ ਰੱਸਾ ਚੁੰਮਿਆ ਸੀ ਅਤੇ ਮੈਂ ਉਹਨਾਂ ਤੋਂ ਪ੍ਰੇਰਿਤ ਹੋ ਕੇ ਕੰਮ ਕਰ ਰਿਹਾ ਹਾਂ।

ਹੋਰ ਪੜ੍ਹੋ: ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਦੀ CM Channi ਬਾਰੇ ਕੀ ਹੈ ਰਾਇ? ਕੈਪਟਨ ਤੋਂ ਨਾਰਾਜ਼ ਹਨ ਲੋਕ

ਦੱਸ ਦਈਏ ਕਿ ਦਿੱਲੀ ਦੇ ਝਿਲਮਿਲ ਵਾਰਡ ਤੋਂ ਦੋ ਵਾਰ ਕੌਂਸਲਰ ਅਤੇ ਸ਼ਾਹਦਰਾ ਤੋਂ ਵਿਧਾਇਕ ਰਹਿ ਚੁੱਕੇ ਜਤਿੰਦਰ ਸਿੰਘ ਸ਼ੰਟੀ ਪਿਛਲੇ ਕਈ ਸਾਲਾਂ ਤੋਂ ਸ਼ਹੀਦ ਭਗਤ ਸਿੰਘ ਸੇਵਾ ਦਲ ਨਾਂਅ ਦੀ ਸੰਸਥਾ ਚਲਾ ਰਹੇ ਹਨ। ਉਹਨਾਂ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਸੇਵਾ ਕਰਦਿਆਂ ਉਹਨਾਂ ਦੇ ਇਕ ਡਰਾਇਵਰ ਦੀ ਵੀ ਮੌਤ ਹੋ ਗਈ ਸੀ। ਉਹਨਾਂ ਨੇ ਅਪਣੇ ਸਾਥੀਆਂ ਨਾਲ ਮਿਲ ਕੇ 4000 ਤੋਂ ਜ਼ਿਆਦਾ ਲਾਸ਼ਾਂ ਦਾ ਅੰਤਿਮ ਸਸਕਾਰ ਕੀਤਾ।

ਹੋਰ ਪੜ੍ਹੋ: ਸਕਾਟਲੈਂਡ ਦੀਆਂ ਸੜਕਾਂ ’ਤੇ ਕਿਸਾਨਾਂ ਦੇ ਹੱਕ ‘ਚ ਗੂੰਜੇ ਨਾਅਰੇ, ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ

ਜਤਿੰਦਰ ਸਿੰਘ ਨੇ ਕਿਹਾ ਕਿ ਇਹ ਪੁਰਸਕਾਰ ਉਹਨਾਂ ਲੋਕਾਂ ਲਈ ਹੈ, ਜਿਨ੍ਹਾਂ ਨੇ ਮੇਰੇ ਨਾਲ ਮਿਲ ਕੇ ਕੰਮ ਕੀਤਾ। ਉਹਨਾਂ ਦੀ ਸੰਸਥਾ ਵਲੋਂ ਮੁਫ਼ਤ ਐਂਬੂਲੈਂਸ ਸੇਵਾ ਵੀ ਪ੍ਰਦਾਨ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਕੋਰੋਨਾ ਦੀ ਪਹਿਲੀ ਲਹਿਰ ਤੋਂ ਹੁਣ ਤੱਕ ਅਸੀਂ 4 ਹਜ਼ਾਰ ਤੋਂ ਜ਼ਿਆਦਾ ਲੋਕਾਂ ਦਾ ਅੰਤਿਮ ਸਸਕਾਰ ਕਰ ਚੁੱਕੇ ਹਾਂ। ਕਰੀਬ 19 ਹਜ਼ਾਰ ਤੋਂ ਜ਼ਿਆਦਾ ਮਰੀਜ਼ਾਂ ਲਈ ਉਹਨਾਂ ਦੀ ਐਂਬੂਲੈਂਸ ਸੇਵਾ ਹਰ ਸਮੇਂ ਤਿਆਰ ਰਹੀ ਅਤੇ ਉਹਨਾਂ ਨੂੰ ਹਸਪਤਾਲ ਲੈ ਕੇ ਪਹੁੰਚੀ।