Delhi School News: ਦਿੱਲੀ ਸਰਕਾਰ ਨੇ ਪ੍ਰਦੂਸ਼ਣ ਦੇ ਮੱਦੇਨਜ਼ਰ ਸਕੂਲਾਂ ਵਿਚ ਕੀਤੀਆਂ ਸਰਦੀਆਂ ਦੀਆਂ ਛੁੱਟੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Delhi School News: ਦਿੱਲੀ ਸਰਕਾਰ ਨੇ ਵਧਦੇ ਪ੍ਰਦੂਸ਼ਣ ਕਰਕੇ ਲਿਆ ਫੈਸਲਾ

Delhi government announcement winter vacation in schools from 9 to 18 November

 Delhi government announcement winter vacation in schools from 9 to 18 November : ਰਾਸ਼ਟਰੀ ਰਾਜਧਾਨੀ ਦਿਲੀ ਵਿੱਚ ਹਵਾ ਪ੍ਰਦੂਸ਼ਣ ਦੀ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਅਜਿਹੇ 'ਚ ਦਿੱਲੀ ਸਰਕਾਰ ਨੇ ਸੂਬੇ ਦੇ ਸਾਰੇ ਸਕੂਲ 9 ਨਵੰਬਰ ਤੋਂ 18 ਨਵੰਬਰ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਸਰਕਾਰ ਨੇ 9 ਨਵੰਬਰ ਤੋਂ 18 ਨਵੰਬਰ ਤੱਕ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਦਿੱਲੀ ਦੇ ਸਕੂਲਾਂ ਵਿੱਚ ਦਸੰਬਰ-ਜਨਵਰੀ ਵਿੱਚ ਹੋਣ ਵਾਲੀਆਂ ਸਰਦੀਆਂ ਦੀਆਂ ਛੁੱਟੀਆਂ ਦਾ ਹੁਣ ਹੀ ਐਲਾਨ ਕਰ ਦਿਤਾ ਗਿਆ। 

 

ਪ੍ਰਦੂਸ਼ਣ ਕਾਰਨ ਦਿੱਲੀ ਦੇ ਸਾਰੇ ਸਕੂਲਾਂ ਨੂੰ ਰਸਮੀ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਦਿੱਲੀ ਵਿੱਚ ਪ੍ਰਦੂਸ਼ਣ ਕਾਰਨ 10ਵੀਂ ਅਤੇ 12ਵੀਂ ਨੂੰ ਛੱਡ ਕੇ ਸਾਰੇ ਸਕੂਲਾਂ ਦੀਆਂ ਕਲਾਸਾਂ ਆਨਲਾਈਨ ਚੱਲ ਰਹੀਆਂ ਹਨ। ਅਜਿਹੇ 'ਚ ਜਿਹੜੇ ਸਕੂਲ ਪ੍ਰਦੂਸ਼ਣ ਕਾਰਨ ਬੰਦ ਕਰਨੇ ਪਏ ਹਨ, ਉਨ੍ਹਾਂ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ, ਇਸ ਲਈ ਇਨ੍ਹਾਂ ਛੁੱਟੀਆਂ ਨੂੰ ਸਰਦੀਆਂ ਦੀਆਂ ਛੁੱਟੀਆਂ ਨਾਲ ਐਡਜਸਟ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਦਿੱਲੀ ਸਕੱਤਰੇਤ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਉੱਚ ਪੱਧਰੀ ਮੀਟਿੰਗ ਹੋਈ ਸੀ, ਜਿਸ 'ਚ 10 ਨਵੰਬਰ ਤੱਕ 11ਵੀਂ ਤੱਕ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।