Jammu Kashmir: ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ

ਏਜੰਸੀ

ਖ਼ਬਰਾਂ, ਰਾਸ਼ਟਰੀ

Jammu Kashmir: ਪੁਲਿਸ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ, ਗੋਲਾ ਬਾਰੂਦ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ।

Security forces killed two terrorists in Baramulla of Jammu and Kashmir

 

Jammu Kashmir: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ।

ਕਸ਼ਮੀਰ ਜ਼ੋਨ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਮਾਰੇ ਗਏ ਅਤਿਵਾਦੀਆਂ ਅਤੇ ਉਨ੍ਹਾਂ ਦੇ ਸੰਗਠਨ ਦੀ ਪਛਾਣ ਕੀਤੀ ਜਾ ਰਹੀ ਹੈ।

ਪੁਲਿਸ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ, ਗੋਲਾ ਬਾਰੂਦ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ।

ਖੁਫੀਆ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਦੁਆਰਾ ਸ਼ੁਰੂ ਕੀਤੇ ਗਏ ਆਪਰੇਸ਼ਨ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਮੁਕਾਬਲਾ ਸ਼ੁਰੂ ਹੋਇਆ।