BharatBandh:ਕਿਸਾਨਾਂ ਵੱਲੋਂ ਅੱਜ ਭਾਰਤ ਬੰਦ, ਲੋਕਾਂ ਨੂੰ ਯਾਤਰਾ ਤੇ ਝਗੜਾ ਨਾ ਕਰਨ ਦੀ ਕੀਤੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੋਟ ਰਹੇਗੀ।

BharatBandh

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਧਰਨਾ ਲਗਾਤਾਰ ਪ੍ਰਦਰਸ਼ਨ ਜਾਰੀ ਹੈ। ਇਸਦੇ ਚਲਦੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੇਸ਼ਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਕਿਸਾਨ ਲੀਡਰਾਂ ਨੇ ਕਿਹਾ ਕਿ ਕਿਸੇ ਨੂੰ ਵੀ ਬੰਦ 'ਚ ਸ਼ਾਮਲ ਹੋਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਭਾਰਤ ਬੰਦ ਨੂੰ ਸਮਰਥਨ ਦੇਣ ਵਾਲਿਆਂ ਨੂੰ ਤੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸੁਰੱਖਿਆ ਵਧਾਉਣ ਤੇ ਸ਼ਾਂਤੀ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ।

ਜਾਣੋ ਭਾਰਤ ਬੰਦ ਨੂੰ ਲੈ ਕੇ ਕੁਝ ਅਹਿਮ ਗੱਲਾਂ 
1. ਕਿਸਾਨ ਲੀਡਰਾਂ ਨੇ ਕਿਹਾ ਕਿ ਆਪਣੇ ਪ੍ਰਦਰਸ਼ਨ ਦੇ ਤਹਿਤ ਸਵੇਰ 11 ਵਜੇ ਤੋਂ ਦੁਪਹਿਰ ਤਿੰਨ ਵਜੇ ਤਕ ਉਹ ਚੱਕਾ ਜਾਮ ਕਰਨਗੇ। ਜਿਸ ਦੌਰਾਨ ਪ੍ਰਮੁੱਖ ਸੜਕਾਂ ਜਾਮ ਕੀਤੀਆਂ ਜਾਣਗੀਆਂ। 

2. ਪ੍ਰਦਰਸ਼ਨ ਦੇ ਤਹਿਤ ਉੱਤਰੀ ਸੂਬਿਆਂ ਖਾਸਕਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਦਿੱਲੀ ਦੇ ਕਿਸਾਨ ਸੜਕਾਂ 'ਤੇ ਉੱਤਰੇ ਹਨ।

3. ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ, 'ਸਾਡਾ ਬੰਦ ਸਿਆਸੀ ਦਲਾਂ ਦੇ ਬੰਦ ਤੋਂ ਵੱਖ ਹੈ। ਇਹ ਵਿਚਾਰਧਾਰਾ ਕਾਰਨ ਕੀਤਾ ਗਿਆ ਚਾਰ ਘੰਟੇ ਜਾ ਸੰਕੇਤਕ ਬੰਦ ਹੈ। ਅਸੀਂ ਚਾਹੁੰਦੇ ਹਾਂ ਕਿ ਆਮ ਆਦਮੀ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਅਸੀਂ ਲੋਕਾਂ ਨੂੰ ਇਸ ਸਮੇਂ ਇਸ ਦੌਰਾਨ ਯਾਾਤਰਾ ਨਾ ਕਰਨ ਦੀ ਅਪੀਲ ਕਰਦੇ ਹਾਂ।' 

4. ਉਨ੍ਹਾਂ ਅੱਗੇ ਕਿਹਾ, 'ਅਸੀਂ ਦੁਕਾਨਦਾਰਾਂ ਨੂੰ ਵੀ ਇਸ ਦੌਰਾਨ ਆਪਣੀ ਦੁਕਾਨਾਂ ਬੰਦ ਰੱਖਣ ਦੀ ਅਪੀਲ ਕਰਦੇ ਹਾਂ।'

5. ਭਾਰਤੀ ਕਿਸਾਨ ਏਕਤਾ ਸੰਗਠਨ ਦੇ ਮੁਖੀ ਜਗਜੀਤ ਸਿੰਘ ਦੱਲੇਵਾਲਾ ਨੇ ਕਿਸਾਨਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਤੇ ਬੰਦ ਲਾਗੂ ਕਰਨ ਲਈ ਕਿਸੇ ਨਾਲ ਝਗੜਾ ਨਾ ਕਰਨ ਦੀ ਅਪੀਲ ਕੀਤੀ ਹੈ। ਭਾਰਤ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੋਟ ਰਹੇਗੀ।