ਖੇਤੀ ਕਾਨੂੰਨਾਂ ਖਿਲਾਫ ਦਿੱਲੀ ਧਰਨੇ 'ਤੇ ਡਟੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਰਿਵਾਰ ਵਾਲੇ ਮ੍ਰਿਤਕ ਦੀ ਲਾਸ਼ ਲੈਣ ਲਈ ਦਿੱਲੀ ਰਵਾਨਾ ਹੋ ਗਏ ਹਨ।

farmer

ਮੋਗਾ: ਕੇਂਦਰ ਵਲੋਂ ਜਾਰੀ ਕੀਤੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਵਲੋਂ ਲਗਾਤਾਰ ਧਰਨਾ ਜਾਰੀ ਹੈ।  ਇਸ ਧਰਨੇ ਦੌਰਾਨ ਮੋਗਾ ਦੇ ਪਿੰਡ ਖੋਟਿਆਂ ਤੋਂ ਦਿੱਲੀ ਧਰਨਾ ਦੇਣ ਗਏ ਕਿਸਾਨ ਮੇਵਾ ਸਿੰਘ 45 ਸਾਲਾ ਦੀ ਦਿਲ ਦਾ ਦੌਰਾ ਪੈਣ ਕ‍ਰਨ ਮੌਤ ਹੋ ਗਈ। ਕਿਸਾਨ ਮੇਵਾ ਸਿੰਘ ਦੀ ਮੌਤ ਦੀ ਖ਼ਬਰ ਪਿੰਡ ਪੁੱਜੀ ਤਾਂ ਪਿੰਡ ਵਿੱਚ ਸੋਗ ਦੀ ਲਹਿਰ ਦੋੜ ਗਈ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਮੇਵਾ ਸਿੰਘ ਸੱਤ ਦਿਨਾਂ ਤੋਂ ਲਗਾਤਾਰ ਦਿੱਲੀ ਧਰਨੇ 'ਤੇ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਹੇ ਸਨ।

ਮ੍ਰਿਤਕ ਕਿਸਾਨ ਦੇ ਪਿੰਡ ਵਾਸੀ ਨਿਰਮਲ ਸਿੰਘ ਨੇ ਦੱਸਿਆ "ਮੇਵਾ ਸਿੰਘ ਪਿਛਲੇ ਸੱਤ ਦਿਨਾਂ ਤੋਂ ਲਗਾਤਾਰ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਿਹਾ ਸੀ ਅਤੇ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਉਹਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੇਵਾ ਸਿੰਘ ਪਰਿਵਾਰ ਵਿੱਚ ਇਕੱਲਾ ਹੀ ਕਮਾਊ ਸੀ। ਪਰਿਵਾਰ ਵਾਲੇ ਮ੍ਰਿਤਕ ਦੀ ਲਾਸ਼ ਲੈਣ ਲਈ ਦਿੱਲੀ ਰਵਾਨਾ ਹੋ ਗਏ ਹਨ।