ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਆੜਤੀਆਂ ਨੇ ਕੀਤਾ ਦਿੱਲੀ ਵੱਲ ਕੂਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਸ ਮੌਕੇ ਸਮੂਹ ਆੜਤੀਆਂ ਨੇ ਕੇਂਦਰ ਸਰਕਾਰ ਦੇ ਕਾਨੂੰਨਾਂ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਦਿੱਲੀ ਵੱਲ ਕੂਚ ਕੀਤਾ।

farmer

ਹਰੀਕੇ ਪੱਤਣ- ਖੇਤੀ ਕਾਨੂੰਨਾਂ ਦੇ ਖਿਲਾਫ ਦੇਸ਼ ਭਰ ਵਿੱਚ ਲਗਾਤਾਰ ਧਰਨਾ ਜਾਰੀ ਹੈ। ਇਸ ਦੇ ਚਲਦੇ ਵੱਖ ਵੱਖ ਵਰਗਾਂ ਵਲੋਂ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਹੁਣ  ਫੈਡਰੇਸ਼ਨ ਆਫ ਆੜਤੀਆ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਕਸਬਾ ਹਰੀਕੇ ਪੱਤਣ ਦੀ ਆੜਤੀਆ ਐਸੋਸੀਏਸ਼ਨ ਦਿੱਲੀ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਦਾਣਾ ਮੰਡੀ ਹਰੀਕੇ ਤੋਂ ਰਵਾਨਾ ਹੋਈ। ਇਸ ਮੌਕੇ ਸਮੂਹ ਆੜਤੀਆਂ ਨੇ ਕੇਂਦਰ ਸਰਕਾਰ ਦੇ ਕਾਨੂੰਨਾਂ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਦਿੱਲੀ ਵੱਲ ਕੂਚ ਕੀਤਾ।

ਜਿਕਰਯੋਗ ਹੈ ਕਿ ਅੱਜ ਕਿਸਾਨ ਜਥੇਬੰਦੀਆਂ ਵੱਲੋਂ  ਦੇਸ਼ਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਕਿਸਾਨ ਲੀਡਰਾਂ ਨੇ ਕਿਹਾ ਕਿ ਕਿਸੇ ਨੂੰ ਵੀ ਬੰਦ 'ਚ ਸ਼ਾਮਲ ਹੋਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਭਾਰਤ ਬੰਦ ਨੂੰ ਸਮਰਥਨ ਦੇਣ ਵਾਲਿਆਂ ਨੂੰ ਤੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸੁਰੱਖਿਆ ਵਧਾਉਣ ਤੇ ਸ਼ਾਂਤੀ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ।