ਖੇਤੀ ਮੰਤਰੀ ਤੋਮਰ ਨੇ ਇੱਕ ਵਾਰ ਫਿਰ ਤੋਂ ਕਿਸਾਨਾਂ ਨੂੰ ਪੜ੍ਹਾਇਆ ਖੇਤੀ ਕਾਨੂੰਨਾਂ ਦਾ ਪਾਠ
ਰਾਜਨੀਤਕ ਏਜੰਡੇ ਤੇ ਸਮਾਜ ਨੂੰ ਵੰਡਣ ਵਾਲੀਆਂ ਤਾਕਤਾਂ ਤਹਿਤ ਫੈਲਾਏ ਜਾ ਰਹੇ ਪ੍ਰਚਾਰ ਤੋਂ ਬਚੋ।"
ਚੰਡੀਗੜ੍ਹ: ਖੇਤੀ ਕਾਨੂੰਨਾਂ ਲੈ ਕਿਸਾਨਾਂ ਵੱਲੋਂ ਅੱਜ 'ਭਾਰਤ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਚਲਦੇ ਦੇਸ਼ ਦੇ ਕਈ ਸੂਬਿਆਂ ਵਿੱਚ ਇਸ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਭਾਰਤ ਬੰਦ ਦੇ ਦੌਰਾਨ ਵੱਖ ਵੱਖ ਆਗੂਆਂ ਨੇ ਕਿਸਾਨਾਂ ਦੀ ਹਿਮਾਇਤ 'ਚ ਆਪਣੇ ਬਿਆਨ ਦਿੱਤੇ ਹਨ। ਇਸ ਦੌਰਾਨ ਹੁਣ ਖੇਤੀ ਮੰਤਰੀ ਨਰਿੰਦਰ ਤੋਮਰ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਤੋਂ ਸਰਕਾਰ ਦੀ ਖੇਤੀ ਕਾਨੂੰਨਾਂ ਨੂੰ ਲੈ ਕੇ ਮਨਸ਼ਾ ਸਾਫ ਹੁੰਦੀ ਦਿਖਦੀ ਹੈ।
ਵੇਖੋ ਨਰਿੰਦਰ ਤੋਮਰ ਦਾ ਟਵੀਟ
ਖੇਤੀ ਮੰਤਰੀ ਨਰਿੰਦਰ ਤੋਮਰ ਨੇ ਆਪਣੇ ਟਵਿੱਟਰ ਤੇ ਲਿਖਿਆ, "ਖੇਤੀਬਾੜੀ ਸੁਧਾਰ ਦੇ ਨਵੇਂ ਕਾਨੂੰਨ ਕਿਸਾਨਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣਗੇ। ਦੇਸ਼ ਵਿੱਚ ਕੋਲਡ ਸਟੋਰ ਤੇ ਫੂਡ ਪ੍ਰੋਸੈਸਿੰਗ ਉਦਯੋਗ ਵਿੱਚ ਨਿਵੇਸ਼ ਵਧੇਗਾ ਤੇ ਕਿਸਾਨ ਲੋੜੀਂਦੇ ਭੰਡਾਰਨ ਦੇ ਯੋਗ ਹੋਣਗੇ। ਰਾਜਨੀਤਕ ਏਜੰਡੇ ਤੇ ਸਮਾਜ ਨੂੰ ਵੰਡਣ ਵਾਲੀਆਂ ਤਾਕਤਾਂ ਤਹਿਤ ਫੈਲਾਏ ਜਾ ਰਹੇ ਪ੍ਰਚਾਰ ਤੋਂ ਬਚੋ।"ਐਮਐਸਪੀ ਅਤੇ ਮੰਡੀਆਂ ਵੀ ਜਾਰੀ ਰਹਿਣਗੀਆਂ ਅਤੇ ਕਿਸਾਨ ਆਪਣੀ ਫਸਲਾਂ ਕਿਤੇ ਵੀ ਵੇਚ ਸਕਣਗੇ।
ਜ਼ਿਕਰਯੋਗ ਹੈ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੀਆਂ ਹੱਦਾਂ ਤੇ ਵਿਰੋਧ ਪ੍ਰਦਰਸ਼ਨ ਕਰਦੇ ਕਿਸਾਨਾਂ ਨੂੰ 13 ਦਿਨ ਹੋ ਗਏ ਹਨ। ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਡਟੇ ਹੋਏ ਹਨ। ਕੱਲ੍ਹ ਕੇਂਦਰ ਦੀ ਕਿਸਾਨਾਂ ਨੂੰ 6ਵੇਂ ਗੜੇ ਦੀ ਮੀਟਿੰਗ ਹੈ। ਇਸ ਤੋਂ ਪਹਿਲਾਂ ਸਾਰੀਆਂ ਬੈਠਕਾ ਬੇਸਿੱਟਾ ਰਹੀਆਂ ਹਨ।