ਕਿਸਾਨਾਂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਮੁਲਾਕਾਤ ਖਤਮ
ਸਰਕਾਰ ਕੱਲ੍ਹ ਨਵਾਂ ਪ੍ਰਸਤਾਵ ਦੇਵੇਗੀ,ਮੁਲਾਕਾਤ ਨਹੀਂ ਹੋਵੇਗੀ
amit shah
ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਿਸਾਨਾਂ ਵਿਚਾਲੇ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਮੀਟਿੰਗ ਖ਼ਤਮ ਹੋ ਗਈ ਹੈ। ਕਿਸਾਨ ਆਗੂ ਮੀਟਿੰਗ ਤੋਂ ਬਾਹਰ ਆ ਗਏ ਹਨ। ਕਿਸਾਨਾਂ ਅਤੇ ਸਰਕਾਰ ਦਰਮਿਆਨ ਮੁਲਾਕਾਤ ਤਕਰੀਬਨ ਦੋ ਘੰਟੇ ਚੱਲੀ। ਕਿਸਾਨ ਨੇਤਾਵਾਂ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਸਰਕਾਰ ਭਲਕੇ ਸੋਧ ਬਾਰੇ ਲਿਖਤੀ ਪ੍ਰਸਤਾਵ ਦੇਵੇਗੀ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਰੋਸਾ ਦਿੱਤਾ ਹੈ ਕਿ ਉਹ ਲਿਖਤੀ ਰੂਪ ਵਿੱਚ ਸੋਧਾਂ ਦਾ ਪ੍ਰਸਤਾਵ ਦੇਣਗੇ। ਇਸ ਮੀਟਿੰਗ ਵਿੱਚ ਵਣਜ ਮੰਤਰੀ ਪਿਯੂਸ਼ ਗੋਇਲ ਵੀ ਮੌਜੂਦ ਸਨ।