ਕਿਸਾਨੀ ਸੰਘਰਸ਼ 'ਚ ਮੁਸਲਿਮ ਭਾਈਚਾਰੇ ਨੇ ਵੀ ਅੰਦੋਲਨ ਦੀ ਥਾਂ 'ਤੇ ਨਮਾਜ਼ ਅਦਾ ਕਰ ਕਾਇਮ ਕੀਤੀ ਮਿਸਾਲ
ਵੀਡੀਓ ਵਿੱਚ ਮੁਸਲਮਾਨ ਵਿਰੋਧ ਪ੍ਰਦਰਸ਼ਨ ਵਾਲੀ ਥਾਂ ‘ਤੇ ਨਮਾਜ਼ ਅਦਾ ਕਰਦੇ ਵੇਖੇ ਗਏ ਹਨ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਵਲੋਂ ਧਰਨਾ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਵੱਖ ਵੱਖ ਵਰਗਾਂ ਵਲੋਂ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਭਾਰਤ ਵਿੱਚ ਆਪਸੀ ਭਾਇਚਾਰੇ ਤੇ ਕਈ ਧਰਮਾਂ ਦੇ ਲੋਕ ਆਪਸੀ ਪਿਆਰ ਨਾਲ ਇਕੱਠੇ ਰਹਿੰਦੇ ਰਹੇ ਹਨ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ 'ਚ ਦੋ ਵੱਖ-ਵੱਖ ਭਾਈਚਾਰਿਆਂ ਵਿਚਾਲੇ ਫਿਰਕੂ ਸਦਭਾਵਨਾ ਦੀ ਉਦਾਹਰਣ ਸਾਫ਼ ਦਿਖਾਈ ਦੇ ਰਹੀ ਹੈ।
ਕਈ ਧਰਮਾਂ ਦੇ ਲੋਕ ਆਪਸੀ ਪਿਆਰ ਨੂੰ ਜਾਹਿਰ ਕਰਦਿਆਂ ਇਕ ਮਿਸਾਲ ਵੇਖਣ ਨੂੰ ਮਿਲੀ ਹੈ ਜਿਸ ਵਿਚ ਮੁਸਲਿਮ ਭਾਈਚਾਰੇ ਦੇ ਕੁਝ ਲੋਕ ਇਸ ਲਹਿਰ 'ਚ ਸ਼ਾਮਲ ਹੋਣ ਲਈ ਸਿੰਘੂ ਸਰਹੱਦ 'ਤੇ ਪਹੁੰਚੇ।ਇਸ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਅੰਦੋਲਨ ਦੇ ਸਥਾਨ 'ਤੇ ਨਮਾਜ਼ ਅਦਾ ਕੀਤੀ ਤੇ ਇਸ ਨਮਾਜ਼ 'ਚ ਕੁਝ ਖਾਸ ਸੀ, ਜਿਸ ਕਾਰਨ ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਵੀਡੀਓ ਵਿੱਚ ਮੁਸਲਮਾਨ ਵਿਰੋਧ ਪ੍ਰਦਰਸ਼ਨ ਵਾਲੀ ਥਾਂ ‘ਤੇ ਨਮਾਜ਼ ਅਦਾ ਕਰਦੇ ਵੇਖੇ ਗਏ ਹਨ। ਇਸ ਦੇ ਨਾਲ ਹੀ ਸਿੱਖ ਭਾਈਚਾਰੇ ਦੇ ਲੋਕ ਵੀ ਉਨ੍ਹਾਂ ਦੇ ਆਲੇ ਦੁਆਲੇ ਖੜ੍ਹੇ ਵੇਖੇ ਜਾ ਸਕਦੇ ਹਨ।