ਤਾਮਿਲਨਾਡੂ ਦੇ ਕੁੰਨੂਰ ’ਚ ਫੌਜ ਦਾ ਹੈਲੀਕਾਪਟਰ ਕ੍ਰੈਸ਼, CDS ਬਿਪਿਨ ਰਾਵਤ ਵੀ ਸਨ ਸਵਾਰ
3 ਲੋਕ ਹੋਏ ਹਨ ਗੰਭੀਰ ਜ਼ਖਮੀ
ਕੁੰਨੂਰ: ਤਾਮਿਲਨਾਡੂ ਦੇ ਨੀਲਗਿਰੀ ਜ਼ਿਲੇ ਦੇ ਕੁੰਨੂਰ 'ਚ ਬੁੱਧਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਸਮੇਤ ਫੌਜ ਦੇ ਚਾਰ ਤੋਂ ਪੰਜ ਉੱਚ ਅਧਿਕਾਰੀ ਮੌਜੂਦ ਸਨ।
ਇਹ ਸਾਰੇ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਜਾ ਰਹੇ ਸਨ। ਅਜੇ ਤੱਕ ਹੈਲੀਕਾਪਟਰ 'ਚ ਜਨਰਲ ਰਾਵਤ ਦੀ ਮੌਜੂਦਗੀ ਦੀ ਪੁਸ਼ਟੀ ਨਹੀਂ ਕੀਤੀ ਹੈ। ਹੁਣ ਤੱਕ ਸਾਹਮਣੇ ਆਈ ਜਾਣਕਾਰੀ ਮੁਤਾਬਕ ਹਾਦਸੇ ਤੋਂ ਬਾਅਦ ਤਿੰਨ ਲੋਕਾਂ ਨੂੰ ਬਚਾ ਲਿਆ ਗਿਆ ਹੈ।
ਚੌਥੇ ਵਿਅਕਤੀ ਦੀ ਭਾਲ ਜਾਰੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ CDS ਬਿਪਿਨ ਰਾਵਤ ਆਪਣੀ ਪਤਨੀ ਨਾਲ ਊਟੀ ਵਿੱਚ ਇੱਕ ਸਮਾਗਮ ਵਿੱਚ ਸ਼ਾਮਿਲ ਹੋਣ ਜਾ ਰਹੇ ਸਨ। ਪਰ ਇਹ ਹਾਦਸਾ ਕੂਨੂਰ ਦੇ ਸੰਘਣੇ ਜੰਗਲ ਵਿੱਚ ਵਾਪਰਿਆ ਹੈ। ਹਾਲਾਂਕਿ ਫੌਜ ਨੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਇਹ ਹੈਲੀਕਾਪਟਰ Mi-ਸੀਰੀਜ਼ ਦਾ ਸੀ। ਸੂਤਰਾਂ ਮੁਤਾਬਕ, ਤਮਿਲਨਾਡੂ ਦੇ ਕੋਇੰਬਟੂਰ ਅਤੇ ਸਲੂਰ ਵਿਚਕਾਰ ਹਾਦਸੇ ਦਾ ਸ਼ਿਕਾਰ ਹੋਏ ਐੱਮ. ਆਈ. ਸੀਰੀਜ਼ ਦੇ ਹੈਲੀਕਾਪਟਰ ਵਿੱਚ ਸੀ. ਡੀ. ਐੱਸ. ਬਿਪਿਨ ਰਾਵਤ, ਉਨ੍ਹਾਂ ਦੇ ਕਰਮਚਾਰੀ ਅਤੇ ਪਰਿਵਾਰ ਦੇ ਕੁਝ ਮੈਂਬਰ ਸਵਾਰ ਸਨ। ਖੋਜ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਹੈ।